ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸਾਬਕਾ ਆਈ.ਜੀ.ਪੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਦਾਇਰ ਅਪੀਲ ‘ਤੇ ਪੰਜਾਬ ਰਾਜ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਕੀਤਾ ਹੈ।
ਪੜੋ ਹੋਰ ਖਬਰਾਂ: ਸਿੱਧੂ ਨੇ ਆਪਣੀ ਹੀ ਸਰਕਾਰ ‘ਤੇ ਸਾਧੇ ਨਿਸ਼ਾਨੇ, ਗੰਨਾ ਕਿਸਾਨਾਂ ਦੇ ਹੱਕ ’ਚ ਕੀਤਾ ਟਵੀਟ
ਕੁੰਵਰ ਵਿਜੇ ਪ੍ਰਤਾਪ ਨੇ ਕੋਟਕਪੂਰਾ ਗੋਲੀਬਾਰੀ ਮਾਮਲੇ ਦੀ ਜਾਂਚ ਨੂੰ ਰੱਦ ਕਰਦਿਆਂ ਹੋਰਨਾਂ ਗੱਲਾਂ ਦੇ ਨਾਲ-ਨਾਲ ਇਕ ਸਿੰਗਲ ਜੱਜ ਦੇ ਆਦੇਸ਼ ਨੂੰ ਚੁਨੌਤੀ ਦਿੱਤੀ ਹੋਈ ਹੈ। ਵਕੀਲ ਏ.ਪੀ.ਐੱਸ. ਸ਼ੇਰਗਿੱਲ ਰਾਹੀਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਆਗਸਟੀਨ ਜਾਰਜ ਮਸੀਹ ਅਤੇ ਜਸਟਿਸ ਏ.ਕੇ. ਵਰਮਾ ਦੇ ਬੈਂਚ ਨੇ ਸੁਣਵਾਈ ਦੀ ਅਗਲੀ ਤਰੀਕ 7 ਦਸੰਬਰ ਤੈਅ ਕੀਤੀ ਹੈ |
ਪੜੋ ਹੋਰ ਖਬਰਾਂ: ਚੰਡੀਗੜ੍ਹ ‘ਚ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੁੜ ਜਲੰਧਰ ‘ਚ ਹੋਵੇਗੀ ਮੀਟਿੰਗ



