ਚੰਡੀਗੜ੍ਹ: ਬਾਰ੍ਹਵੀਂ ਤੋਂ ਬਾਅਦ ਉੱਚ ਦਰਜੇ ਦੀ ਸਿੱਖਿਆ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਲਈ ਵੱਡੀ ਖੁਸ਼ਖਬਰੀ ਹੈ। ਜੀ ਹਾਂ ਚੰਡੀਗੜ੍ਹ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਲਈ 33 ਕਰੋੜ ਰੁਪਏ ਦੇ ਵਜ਼ੀਫਿਆਂ ਦਾ ਐਲਾਨ ਕੀਤਾ ਹੈ। ਜਿਸ ਦੇ ਲਈ ਯੂਨੀਵਰਸਿਟੀ ਵੱਲੋਂ ਇਕ ਟੈਸਟ ਰੱਖਿਆ ਗਿਆ ਹੈ ਜੋ ਵਿਦਿਆਰਥੀ ਟੈਸਟ ਵਿਚ 90 ਫ਼ੀਸਦੀ ਅੰਕ ਪ੍ਰਾਪਤ ਕਰੇਗਾ ਉਸ ਨੂੰ ਯੂਨੀਵਰਸਿਟੀ ਦੇ ਵੱਲੋਂ ਸੌ ਫ਼ੀਸਦੀ ਵਜ਼ੀਫ਼ਾ ਦਿੱਤਾ ਜਾਵੇਗਾ ਅਤੇ ਕਿਸੇ ਵੀ ਵਰਗ ਦਾ ਵਿਦਿਆਰਥੀ ਇਹ ਟੈਸਟ ਦੇ ਕੇ ਦੇ ਸਕਦਾ ਹੈ।
ਪੜੋ ਹੋਰ ਖਬਰਾਂ: ਚੰਡੀਗੜ੍ਹ ‘ਚ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੁੜ ਜਲੰਧਰ ‘ਚ ਹੋਵੇਗੀ ਮੀਟਿੰਗ
ਇਸ ਸਬੰਧੀ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ. ਚਾਂਸਲਰ ਡਾ. ਆਰ ਐੱਸ ਬਾਵਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਜੋ ਐੱਸਸੀ, ਬੀਸੀ ਵਿਦਿਆਰਥੀਆਂ ਦੇ ਵਜ਼ੀਫੇ ਦਿੱਤੇ ਜਾ ਰਹੇ ਨੇ ਉਸ ਤੋਂ ਇਲਾਵਾ ਯੂਨੀਵਰਸਿਟੀ ਵੱਲੋਂ ਹਰ ਵਰਗ ਦੇ ਵਿਦਿਆਰਥੀਆਂ ਲਈ 33 ਕਰੋੜ ਦੇ ਵਜ਼ੀਫੇ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਇਕ ਟੈਸਟ ਰੱਖਿਆ ਗਿਆ ਹੈ ਅਤੇ ਇਹ ਟੈਸਟ ਕਿਸੇ ਵੀ ਵਰਗ ਦੇ ਵਿਦਿਆਰਥੀ ਦੇ ਸਕਦੇ ਹਨ ਅਤੇ ਟੈਸਟ ਦੇ ਵਿਚ 90 ਫੀਸਦੀ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਯੂਨੀਵਰਸਿਟੀਆਂ ਵੱਲੋਂ ਸੌ ਫੀਸਦੀ ਵਜ਼ੀਫ਼ਾ ਦਿੱਤਾ ਜਾਵੇਗਾ।
ਪੜੋ ਹੋਰ ਖਬਰਾਂ: ਸਾਬਕਾ IGP ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹਾਈ ਕੋਰਟ ਦਾ ਰੁਖ, ਪੰਜਾਬ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

