ਨਵੀਂ ਦਿੱਲੀ : ਗ੍ਰਹਿ ਮੰਤਰਾਲੇ (MHA) ਦੀ ਨੈਸ਼ਨਲ ਇੰਸਟੀਚਿਟ ਆਫ ਡਿਜ਼ਾਸਟਰ ਮੈਨੇਜਮੈਂਟ ਕਮੇਟੀ (National Institute Of Disaster Management Committee) ਨੇ ਕੋਰੋਨਾ ਵਾਇਰਸ ਦੀ ਤੀਜੀ ਲਹਿਰ (Corona virus 3rd wave) ਦਾ ਖਦਸ਼ਾ ਪ੍ਰਗਟ ਕੀਤਾ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਇਸ ਬਾਰੇ ਸਾਵਧਾਨ ਰਹੋ। ਕਮੇਟੀ ਨੇ ਆਪਣੀ ਰਿਪੋਰਟ ਪ੍ਰਧਾਨ ਮੰਤਰੀ ਦਫਤਰ (PMO) ਨੂੰ ਭੇਜ ਦਿੱਤੀ ਹੈ।
ਪੜੋ ਹੋਰ ਖਬਰਾਂ: ਚੰਡੀਗੜ੍ਹ ‘ਚ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨਾਂ ਦੀ ਪੰਜਾਬ ਸਰਕਾਰ ਨਾਲ ਅੱਜ ਮੁੜ ਜਲੰਧਰ ‘ਚ ਹੋਵੇਗੀ ਮੀਟਿੰਗ
ਇਸਦੇ ਅਨੁਸਾਰ ਅਕਤੂਬਰ ਵਿੱਚ ਕੋਰੋਨਾ ਦੀ ਤੀਜੀ ਲਹਿਰ ਆਪਣੇ ਸਿਖਰ ‘ਤੇ ਹੋਵੇਗੀ ਅਤੇ ਇਹ ਬੱਚਿਆਂ ਅਤੇ ਨੌਜਵਾਨਾਂ ਲਈ ਵਧੇਰੇ ਖ਼ਤਰਨਾਕ ਸਾਬਤ ਹੋਵੇਗੀ। ਕਮੇਟੀ ਨੇ ਪ੍ਰਧਾਨ ਮੰਤਰੀ ਦਫਤਰ ਨੂੰ ਬੱਚਿਆਂ ਅਤੇ ਨੌਜਵਾਨਾਂ ਲਈ ਮੈਡੀਕਲ ਸਹੂਲਤਾਂ ਦੇ ਪ੍ਰਬੰਧ ਕਰਨ ਦੀ ਸਲਾਹ ਵੀ ਦਿੱਤੀ ਹੈ। ਰਿਪੋਰਟ ਵਿੱਚ ਗੰਭੀਰ ਰੂਪ ਵਿੱਚ ਬਿਮਾਰ ਅਤੇ ਅਪਾਹਜ ਬੱਚਿਆਂ ਦੇ ਟੀਕੇ ਨੂੰ ਤਰਜੀਹ ਦੇ ਅਧਾਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
ਪੜੋ ਹੋਰ ਖਬਰਾਂ: ਸਾਬਕਾ IGP ਕੁੰਵਰ ਵਿਜੇ ਪ੍ਰਤਾਪ ਸਿੰਘ ਵਲੋਂ ਹਾਈ ਕੋਰਟ ਦਾ ਰੁਖ, ਪੰਜਾਬ ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ
ਮਾਹਿਰਾਂ ਦੀ ਕਮੇਟੀ ਦਾ ਮੰਨਣਾ ਹੈ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਤੀਜੀ ਲਹਿਰ ਤੋਂ ਬਚਾਉਣ ਲਈ ਦੇਸ਼ ਵਿੱਚ ਬੱਚਿਆਂ ਲਈ ਮੈਡੀਕਲ ਸਹੂਲਤਾਂ, ਵੈਂਟੀਲੇਟਰਾਂ, ਡਾਕਟਰਾਂ, ਮੈਡੀਕਲ ਸਟਾਫ, ਐਂਬੂਲੈਂਸਾਂ, ਆਕਸੀਜਨ ਦੇ ਢੁਕਵੇਂ ਪ੍ਰਬੰਧ ਕਰਨੇ ਪੈਣਗੇ ,ਕਿਉਂਕਿ ਵੱਡੀ ਗਿਣਤੀ ਵਿੱਚ ਬੱਚੇ ਅਤੇ ਨੌਜਵਾਨ ਕੋਰੋਨਾ ਦੀ ਤੀਜੀ ਲਹਿਰ ਨਾਲ ਸੰਕਰਮਿਤ ਹੋਣਗੇ। ਕੇਂਦਰੀ ਗ੍ਰਹਿ ਮੰਤਰਾਲੇ (ਐਮਐਚਏ) ਦੇ ਨਿਰਦੇਸ਼ਾਂ ‘ਤੇ ਗਠਿਤ ਕਮੇਟੀ ਨੇ ਆਪਣੀ ਰਿਪੋਰਟ ਪ੍ਰਧਾਨ ਮੰਤਰੀ ਦਫ਼ਤਰ (PMO) ਨੂੰ ਸੌਂਪ ਦਿੱਤੀ ਹੈ।
ਪੜੋ ਹੋਰ ਖਬਰਾਂ: ਖੁਸ਼ਖਬਰੀ! ਚੰਡੀਗੜ੍ਹ ਯੂਨੀਵਰਸਿਟੀ ‘ਚ ਮਿਲੇਗੀ 100 ਫੀਸਦੀ ਮੁਫਤ ਵਿੱਦਿਆ, 33 ਕਰੋੜ ਦੇ ਵਜ਼ੀਫ਼ਿਆਂ ਦਾ ਐਲਾਨ
ਇਸ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੋਰੋਨਾ ਦੀ ਤੀਜੀ ਲਹਿਰ ਅਕਤੂਬਰ ਵਿੱਚ ਸਿਖ਼ਰ ‘ਤੇ ਹੋ ਸਕਦੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਇਸ ਗੱਲ ਦੇ ਪੁਖਤਾ ਸਬੂਤ ਨਹੀਂ ਹਨ ਕਿ ਇਸ ਵਾਇਰਸ ਦਾ ਬੱਚਿਆਂ ‘ਤੇ ਜ਼ਿਆਦਾ ਪ੍ਰਭਾਵ ਪਵੇਗਾ ਪਰ ਵਾਇਰਸ ਦੇ ਫੈਲਣ ਨਾਲ ਬੱਚਿਆਂ ਵਿੱਚ ਜੋਖ਼ਮ ਵਧ ਸਕਦਾ ਹੈ ਕਿਉਂਕਿ ਭਾਰਤ ਵਿੱਚ ਬੱਚਿਆਂ ਨੂੰ ਅਜੇ ਤੱਕ ਟੀਕਾ ਨਹੀਂ ਲਗਾਇਆ ਗਿਆ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਬੱਚਿਆਂ ਵਿੱਚ ਕੋਰੋਨਾ ਦੀ ਲਾਗ ਬਿਨਾਂ ਲੱਛਣਾਂ ਦੇ ਵੇਖੀ ਗਈ ਸੀ ਅਤੇ ਉਨ੍ਹਾਂ ਵਿੱਚ ਹਲਕੇ ਲੱਛਣ ਵੀ ਸਨ।



