ਗੰਨਾ ਕਿਸਾਨਾਂ ਦੀ ਅੱਜ ਪੰਜਾਬ ਮੁੱਖ ਮੰਤਰੀ ਨਾਲ ਹੋਵੇਗੀ ਮੁਲਾਕਾਤ, ਫਿਲਹਾਲ ਬੰਦ ਦੀ ਕਾਲ ਮੁਲਤਵੀ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕਮਾਦ ਦੇ ਸਹੀ ਸਮਰਥਨ ਮੁੱਲ ਨੂੰ ਲੈ ਕੇ ਕਿਸਾਨਾਂ ਦਾ ਜਲੰਧਰ ਵਿਚ ਧਰਨਾ ਪੰਜਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨਾਂ…

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਕਮਾਦ ਦੇ ਸਹੀ ਸਮਰਥਨ ਮੁੱਲ ਨੂੰ ਲੈ ਕੇ ਕਿਸਾਨਾਂ ਦਾ ਜਲੰਧਰ ਵਿਚ ਧਰਨਾ ਪੰਜਵੇਂ ਦਿਨ ਵੀ ਜਾਰੀ ਹੈ। ਇਸ ਦੌਰਾਨ ਕਿਸਾਨਾਂ ਨੇ ਹਾਈਵੇਅ ਜਾਮ ਕਰਕੇ ਆਪਣਾ ਰੋਸ ਵਿਅਕਤ ਕੀਤਾ ਹੈ। ਇਸ ਸਮਲੇ ਨੂੰ ਲੈ ਗੰਨਾ ਕਿਸਾਨਾਂ ਤੇ ਪੰਜਾਬ ਦੇ ਮੁੱਖ ਮੰਤਰੀ ਵਿਚਾਲੇ ਅੱਜ 3 ਵਜੇ ਚੰਡੀਗੜ੍ਹ ਵਿਚ ਮੀਟਿੰਗ ਹੋਣ ਜਾ ਰਹੀ ਹੈ। ਕਿਸਾਨ ਆਗੂਆਂ ਵਲੋਂ ਫਿਲਹਾਲ ਬੰਦ ਦੀ ਕਾਲ ਮੁਲਤਵੀ ਕਰ ਦਿੱਤੀ ਗਈ ਹੈ।

ਪੜੋ ਹੋਰ ਖਬਰਾਂ: ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ 2 ਬੱਚਿਆਂ ਸਣੇ 5 ਲੋਕਾਂ ਦਾ ਬੇਰਹਿਮੀ ਨਾਲ ਕਤਲ

 

ਦੱਸ ਦਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਕਿਸਾਨਾਂ ਦੀ ਚੰਡੀਗੜ੍ਹ ਵਿਖੇ ਸਰਕਾਰ ਨਾਲ ਇਸ ਮੁੱਦੇ ਉੱਤੇ ਮੀਟਿੰਗ ਹੋਈ ਸੀ ਜੋ ਕਿ ਬੇਸਿੱਟਾ ਰਹੀ ਸੀ। ਇਸ ਮੀਟਿੰਗ ਵਿਚ ਬਲਬੀਰ ਸਿੰਘ ਰਾਜੇਵਾਲ ਸਣੇ ਕਿਸਾਨਾਂ ਦੇ ਵੱਡੇ ਆਗੂ ਸ਼ਾਮਲ ਹੋਏ ਸਨ। ਇਸ ਮੀਟਿੰਗ ਦੇ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਆਗੂਆਂ ਵਲੋਂ ਪੰਜਾਬ ਭਰ ਵਿਚ ਪ੍ਰਦਰਸ਼ਨ ਕਰਨ ਵੱਲ ਇਸ਼ਾਲਾ ਕੀਤਾ ਗਿਆ ਸੀ।

ਪੜੋ ਹੋਰ ਖਬਰਾਂ: ਫੁੱਟਬਾਲ ਮੈਚ ਬਣਿਆ ਲਸ਼ਕਰ ਦੇ ਚੋਟੀ ਦੇ ਅੱਤਵਾਦੀ ਤੇ ਉਸ ਦੇ ਸਾਥੀ ਦੀ ਮੌਤ ਦਾ ਕਾਰਨ, ਜਾਣੋਂ ਕਿਵੇਂ

 

ਇਸ ਤੋਂ ਬਾਅਦ ਕਿਸਾਨ ਆਗੂਆਂ ਦੀ ਜਲੰਧਰ ਦੇ ਡੀਸੀ ਦਫਤਰ ਵਿਖੇ ਸਰਕਾਰ ਨਾਲ ਮੀਟਿੰਗ ਹੋਈ, ਜਿਸ ਵਿਚ ਵੀ ਕੋਈ ਸਿੱਟਾ ਨਿਕਲਦਾ ਦਿਖਾਈ ਨਹੀਂ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਵਲੋਂ ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਉੱਤੇ ਸਹਿਮਤੀ ਬਣਾਈ ਗਈ। ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਸਲੇ ਦੇ ਹੱਲ ਤੱਕ ਅੰਦੋਲਨ ਜਾਰੀ ਰਹੇਗਾ। ਰੇਲਵੇ ਟਰੈਕ ਅਤੇ ਰੋਡ ਜਾਮ ਰਹਿਣਗੇ।

ਪੜੋ ਹੋਰ ਖਬਰਾਂ: ਨਵੇਂ ਵਿਵਾਦ ‘ਚ ਫਸੇ ਗੁਰਦਾਸ ਮਾਨ, ਸਿੱਖ ਜਥੇਬੰਦੀਆਂ ਨੇ ਸ਼ੁਰੂ ਕੀਤੀ ਹੜ੍ਹਤਾਲ

Leave a Reply

Your email address will not be published. Required fields are marked *