DSGMC ਚੋਣਾਂ: ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਾਰੇ

ਨਵੀਂ ਦਿੱਲੀ- ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਾਰ ਗਏ ਹਨ। ਪੰਜਾਬੀ ਬਾਗ ਹਲਕੇ ਤੋਂ ਮਨਜਿੰਦਰ ਸਿੰਘ ਸਿਰਸਾ ਨੂੰ ਹਰਾ ਕੇ ਹਰਵਿੰਦਰ…

ਨਵੀਂ ਦਿੱਲੀ- ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਾਰ ਗਏ ਹਨ। ਪੰਜਾਬੀ ਬਾਗ ਹਲਕੇ ਤੋਂ ਮਨਜਿੰਦਰ ਸਿੰਘ ਸਿਰਸਾ ਨੂੰ ਹਰਾ ਕੇ ਹਰਵਿੰਦਰ ਸਿੰਘ ਸਰਨਾ ਨੇ ਜਿੱਤ ਹਾਸਲ ਕੀਤੀ ਹੈ। ਦੱਸ ਦਈਏ ਕਿ ਸਿਰਸਾ ਦਿੱਲੀ ਕਮੇਟੀ ਦੇ ਮੌਜੂਦ ਪ੍ਰਧਾਨ ਹਨ, ਉਨ੍ਹਾਂ ਦੀ ਹਾਰ ਅਕਾਲੀ ਦਲ ਬਾਦਲ ਧੜੇ ਲਈ ਵੱਡਾ ਝਟਕਾ ਹੈ।

ਪੜੋ ਹੋਰ ਖਬਰਾਂ: ਹਰੀਸ਼ ਰਾਵਤ ਨਾਲ ਬੰਦ ਕਮਰੇ ਵਿਚ ਬਾਗੀ ਧੜੇ ਦੀ ਮੀਟਿੰਗ ਜਾਰੀ

ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਮਜਿੰਦਰ ਸਿੰਘ ਸਿਰਸਾ ਪੰਜਾਬੀ ਬਾਗ ਵਾਰਡ ਵਿੱਚ ਹਾਰ ਗਏ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਉਮੀਦਵਾਰ ਹਰਵਿੰਦਰ ਸਿੰਘ ਸਰਨਾ 500 ਤੋਂ ਵੱਧ ਵੋਟਾਂ ਨਾਲ ਜੇਤੂ ਰਹੇ। 46 ਵਾਰਡਾਂ ਲਈ 312 ਉਮੀਦਵਾਰਾਂ ਦੀ ਕਿਸਮਤ ਦਾ ਅੱਜ ਫੈਸਲਾ ਹੋ ਜਾਵੇਗਾ। ਜਾਗੋ ਪਾਰਟੀ ਦੇ ਮਨਜੀਤ ਸਿੰਘ ਜੀਕੇ ਜਿੱਤ ਗਏ ਹਨ। ਉਨ੍ਹਾਂ ਨੇ 661 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ ਹੈ। ਗੀਤਾ ਕਾਲੋਨੀ ਤੋਂ ਬਾਦਲ ਧੜੇ ਦੇ ਸੁਖਵਿੰਦਰ ਸਿੰਘ ਬੱਬਰ ਜਿੱਤ ਗਏ ਹਨ।

ਪੜੋ ਹੋਰ ਖਬਰਾਂ: DSGMC ਚੋਣਾਂ ਦੇ ਸ਼ੁਰੂਆਤੀ ਰੁਝਾਨਾਂ ‘ਚ ਸ਼੍ਰੋਮਣੀ ਅਕਾਲੀ ਦਲ ਅੱਗੇ, ਬਣਾਈ ਬਣਾਈ ਲੀਡ

ਪ੍ਰੀਤ ਵਿਹਾਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਭੁਪਿੰਦਰ ਸਿੰਘ ਭੁੱਲਰ, ਵਿਵੇਕ ਵਿਹਾਰ ਤੋਂ ਜਸਵੀਰ ਸਿੰਘ ਨੋਨੀ, ਨਵੀਨ ਸ਼ਾਹਦਰਾ ਪਰਵਿੰਦਰ ਸਿੰਘ, ਸਰਿਤਾ ਵਿਹਾਰ ਤੋਂ ਗੁਰਪ੍ਰੀਤ ਸਿੰਘ ਜੱਸਾ, ਉੱਤਮ ਨਗਰ ਤੋਂ ਰਮਨਜੋਤ ਸਿੰਘ ਮੀਤਾ ਜਿੱਤ ਚੁੱਕੇ ਹਨ।

ਪੜੋ ਹੋਰ ਖਬਰਾਂ: ਸ਼ਹੀਦ ਊਧਮ ਸਿੰਘ ਦੀਆਂ ਨਿੱਜੀ ਵਸਤਾਂ UK ਤੋਂ ਵਾਪਸ ਦਿਆਂਦੀਆਂ ਜਾਣ, ਕੈਪਟਨ ਨੇ ਕੇਂਦਰ ਨੂੰ ਕੀਤੀ ਮੰਗ 

Leave a Reply

Your email address will not be published. Required fields are marked *