ਨਵੀਂ ਦਿੱਲੀ– ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿਚ ਮੀਂਹ ਜਾਰੀ ਹੈ ਤੇ ਮੌਸਮ ਵਿਭਾਗ ਮੁਤਾਬਕ ਇਹ ਦੌਰ 26 ਅਗਸਤ ਤੱਕ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ ਪੂਰੀ ਉੱਤਰ ਪ੍ਰਦੇਸ਼, ਉੱਤਰਾਖੰਡ, ਤਾਮਿਲਨਾਡੂ ਤੇ ਬਿਹਾਰ ਤੇ ਵੱਖ-ਵੱਖ ਹਿੱਸਿਆਂ ਵਿਚ ਹਲਕੀ ਤੋਂ ਮੱਧਮ ਤੇ ਕੁਝ ਸਥਾਨਾਂ ਉੱਤੇ ਭਾਰੀ ਬਾਰਿਸ਼ ਹੋਣ ਦੇ ਆਸਾਰ ਹਨ। ਇਸ ਦੇ ਨਾਲ ਹੀ ਸਿੱਕਿਮ, ਅਰੁਣਾਚਲ ਪ੍ਰਦੇਸ਼ ਤੇ ਅਸਮ ਦੇ ਕੁਝ ਹਿੱਸਿਆਂ ਵਿਚ ਭਾਰੀ ਮੀਂਹ ਪੈ ਸਕਦਾ ਹੈ।
ਪੜੋ ਹੋਰ ਖਬਰਾਂ: ਪੰਜਾਬ ਦੌਰੇ ‘ਤੇ ਆਉਣਗੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ
ਆਈ.ਐੱਮ.ਡੀ. ਮੁਤਾਬਕ 26 ਅਗਸਤ ਤੱਕ ਉਪ ਹਿਮਾਲਿਆਈ ਪੱਛਮੀ ਬੰਗਾਲ, ਸਿੱਕਿਮ, ਅਰੁਣਾਚਲ ਪ੍ਰਦੇਸ਼, ਮੇਘਾਲਿਆ ਤੇ ਅਸਮ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਮੀਂਹ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਬਿਹਾਰ ਵਿਚ 25 ਤੇ 26 ਅਗਸਤ ਨੂੰ ਭਾਰੀ ਮੀਂਹ ਪੈਣ ਦੇ ਆਸਾਰ ਹਨ।
ਪੜੋ ਹੋਰ ਖਬਰਾਂ: ਅੰਮ੍ਰਿਤਸਰ ਪੁਲਿਸ ਨੇ ਅਗਵਾ ਬੱਚੇ ਨੂੰ 4 ਘੰਟੇ ‘ਚ ਛੁਡਵਾਇਆ, ਮੋਬਾਇਲ ਟ੍ਰੇਸਿੰਗ ਰਾਹੀਂ ਫੜੇ ਗਏ ਦੋਸ਼ੀ
ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਸੂਬਿਆਂ ਵਿਚ ਭਾਰੀ ਮੀਂਹ ਦੀ ਸੰਭਾਵਨਾ
ਸਕਾਈਮੇਟ ਵੇਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ, ਸਿੱਕਿਮ, ਪੱਛਮੀ ਬੰਗਾਲ, ਅਸਮ, ਮੇਘਾਲਿਆ, ਹਿਮਾਚਲ ਪ੍ਰਦੇਸ਼, ਨਾਗਾਲੈਂਡ ਦੇ ਕੁਝ ਹਿੱਸਿਆਂ, ਬਿਹਾਰ ਦੇ ਕੁਝ ਹਿੱਸਿਆਂ, ਪੂਰਬੀ ਉੱਤਰ ਪ੍ਰਦੇਸ਼, ਅੰਡੋਮਾਨ ਤੇ ਨਿਕੋਬਾਰ ਟਾਪੂ ਸਮੂਹ, ਉੱਤਰਾਖੰਡ ਤੇ ਤਮਿਲਨਾਡੂ ਦੇ ਕੁਝ ਹਿੱਸਿਆਂ ਵਿਚ ਹਲਕੀ ਤੋਂ ਮੱਧਮ ਤੇ ਕੁਝ ਸਥਾਨਾਂ ਉੱਤੇ ਭਾਰੀ ਬਾਰਿਸ਼ ਦੇ ਆਸਾਰ ਹਨ। ਬਾਕੀ ਪੂਰਬ-ਉੱਤਰ ਭਾਰਤ, ਹਿਮਾਚਲ ਪ੍ਰਦੇਸ਼, ਝਾਰਖੰਡ ਦੇ ਕੁਝ ਹਿੱਸਿਆਂ, ਪੱਛਮੀ ਬੰਗਾਲ, ਓਡਿਸ਼ਾ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ, ਰਾਇਲਸੀਮਾ, ਕਰਨਾਟਕ, ਕੇਰਲ ਤੇ ਲਕਸ਼ਦੀਪ ਵਿਚ ਹਲਕਾ ਮੀਂਹ ਪੈ ਸਕਦਾ ਹੈ। ਪੱਛਮੀ ਮੱਧ ਪ੍ਰਦੇਸ਼, ਗੁਜਰਾਤ ਦੇ ਕੁਝ ਹਿੱਸਿਆਂ ਵਿਚ ਤੇ ਮਹਾਰਾਸ਼ਟਰ ਵਿਚ ਹਲਕਾ ਮੀਂਹ ਪੈ ਸਕਦਾ ਹੈ।
ਪੜੋ ਹੋਰ ਖਬਰਾਂ: ਦੇਸ਼ ‘ਚ ਸਿਰਫ਼ 19 ਦਿਨ ’ਚ ਲਗਾਈਆਂ ਗਈਆਂ ਕੋਰੋਨਾ ਵਾਇਰਸ ਦੀਆਂ 10 ਕਰੋੜ ਖੁਰਾਕਾਂ





