ਪੰਜਾਬ ਦੌਰੇ ‘ਤੇ ਪਹੁੰਚੇ ਅਰਵਿੰਦ ਕੇਜਰੀਵਾਲ, ਗੁਰਦਾਸਪੁਰ ਵਿਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਕਰਨਗੇ ਮੁਲਾਕਾਤ

ਅੰਮ੍ਰਿਤਸਰ (ਇੰਟ.)- ਆਮ ਆਦਮੀ ਪਾਰਟੀ ਦੇ ਸੁਪਰੀਮੀ ਪੰਜਾਬ ਦੌਰੇ ‘ਤੇ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚ ਚੁੱਕੇ ਹਨ। ਅੰਮ੍ਰਿਤਸਰ ਤੋਂ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਲਈ ਰਵਾਨਾ ਹੋਣਗੇ। ਅਰਵਿੰਦ…

ਅੰਮ੍ਰਿਤਸਰ (ਇੰਟ.)- ਆਮ ਆਦਮੀ ਪਾਰਟੀ ਦੇ ਸੁਪਰੀਮੀ ਪੰਜਾਬ ਦੌਰੇ ‘ਤੇ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚ ਚੁੱਕੇ ਹਨ। ਅੰਮ੍ਰਿਤਸਰ ਤੋਂ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਲਈ ਰਵਾਨਾ ਹੋਣਗੇ। ਅਰਵਿੰਦ ਕੇਜਰੀਵਾਲ ਦੇ ਪੰਜਾਬ ਆਉਣ ਦੇ ਦੌਰੇ ਬਾਰੇ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਵਲੋਂ ਟਵੀਟ ਕਰਕੇ ਦਿੱਤੀ ਗਈ ਸੀ। ਟਵੀਟ ਕਰਦੇ ਹੋਏ ਰਾਘਵ ਚੱਢਾ ਨੇ ਲਿਖਿਆ ਸੀ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਗੁਰਦਾਸਪੁਰ ਜਾ ਰਹੇ ਹਨ। ਗੁਰਦਾਸਪੁਰ ਵਿਖੇ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਨਾਲ ਉਨ੍ਹਾਂ ਦੇ ਪਿੰਡ ਸੇਖਵਾਂ ਵਿਖੇ ਮੁਲਾਕਾਤ ਕੀਤੀ ਜਾਵੇਗੀ।

Arvind Kejriwal at Amritsar Airport

Read more- ਕੋਰੋਨਾ ਫਿਰ ਹੋਇਆ ਬੇਲਗਾਮ, 46 ਹਜ਼ਾਰ ਨਵੇਂ ਮਾਮਲੇ ਤੇ 607 ਮੌਤਾਂ 

ਜ਼ਿਕਰਯੋਗ ਹੈ ਕਿ ਪਿਛਲ਼ੇ ਦਿਨੀਂ ਪੰਜਾਬ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਸੀ। ਪੰਜਾਬ ਦੀ ਜਨਤਾ ਤੋਂ ਅਰਵਿੰਦ ਕੇਜਰੀਵਾਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ‘ਤੇ 300 ਯੂਨਿਟ ਤੱਕ ਮੁਫਤ ਬਿਜਲੀ ਦਾ ਵਾਅਦਾ ਕੀਤਾ ਹੈ। ਕੇਜਰੀਵਾਲ ਨੇ ਰਾਜ ਵਿਚ ਜਨਤਾ ਨੂੰ 24 ਘੰਟੇ ਬਿਜਲੀ ਦੇ ਨਾਲ ਪੁਰਾਣੇ ਬਿੱਲਾਂ ਨੂੰ ਮੁਆਫ ਕਰਨ ਦਾ ਵੀ ਐਲਾਨ ਕੀਤਾ ਹੈ।

Leave a Reply

Your email address will not be published. Required fields are marked *