ਚੰਡੀਗੜ੍ਹ (ਇੰਟ.)- ਪੰਜਾਬ ਕਾਂਗਰਸ (Punjab Congress) ‘ਚ ਚੱਲ ਰਹੇ ਕਲੇਸ਼ ਦਰਮਿਆਨ ਪੰਜਾਬ ਮੰਤਰੀ ਮੰਡਲ (Punjab Cabinet) ਦੀ ਅਹਿਮ ਬੈਠਕ ਕੀਤੀ ਗਈ। ਇਹ ਬੈਠਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister Capt. Amarinder Singh) ਦੀ ਅਗਵਾਈ ਹੇਠ ਬਾਅਦ ਦੁਪਹਿਰ 3.30 ਹੋਈ। ਵੀਡੀਓ ਕਾਨਫਰੰਸਿੰਗ (Video conferencing) ਰਾਹੀਂ ਹੋਣ ਵਾਲੀ ਇਸ ਬੈਠਕ ਦੌਰਾਨ ਕਈ ਅਹਿਮ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੌਰਾਨ ਪੰਜਾਬ ਮੰਤਰੀ ਮੰਡਲ (Punjab Cabinet) ਨੇ ਵੀਰਵਾਰ ਨੂੰ ਬੇਰੁਜ਼ਗਾਰ ਨੌਜਵਾਨਾਂ (Unemployed youth) ਨੂੰ ਉਨ੍ਹਾਂ ਦੇ ਹੁਨਰਾਂ ਵਿਚ ਨਿਖਾਰ ਲਿਆਉਣ ਅਤੇ ਉਨ੍ਹਾਂ ਵਿਚ ਰੁਜ਼ਗਾਰ ਯੋਗਤਾ (Employability) ਵਧਾਉਣ ਲਈ ਇਕ ਨਵੀਂ ਸਕੀਮ ‘ਮੇਰਾ ਕੰਮ ਮੇਰਾ ਮਾਨ’ ਨੂੰ ਹਰੀ ਝੰਡੀ ਦੇ ਦਿੱਤੀ ਗਈ।
Read more- ਪਟਿਆਲਾ ਵਿਚ ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ 2 ਈ.ਟੀ.ਟੀ. ਅਧਿਆਪਕਾਂ ਨਹਿਰ ਵਿਚ ਮਾਰੀ ਛਾਲ
ਇਸ ਨਾਲ ਹੀ ਸਿਖਲਾਈ ਦੌਰਾਨ ਨੌਜਵਾਨਾਂ ਨੂੰ 2500 ਰੁਪਏ ਮਹੀਨਾ ਵੀ ਦਿੱਤਾ ਜਾਵੇਗਾ। ਇਸ ਪਾਇਲਟ ਪ੍ਰਾਜੈਕਟ ਤਹਿਤ 90 ਕਰੋੜ ਰੁਪਏ ਦੀ ਲਾਗਤ ਨਾਲ 30,000 ਲਾਭਪਾਤਰੀਆਂ ਦਾ ਟੀਚਾ ਪ੍ਰਸਤਾਵਿਤ ਕੀਤਾ ਗਿਆ ਹੈ। ਦੂਜੇ ਪਾਸੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਵਧਾਉਣ ਲਈ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਯੋਗਤਾ ਗਰੈਜੂਏਸ਼ਨ ਤੱਕ ਵਧਾਈ ਗਈ ਹੈ।




