ਭਾਰਤ ਵਿਚ ਮੁੜ ਹਾਵੀ ਹੋ ਰਿਹੈ ਕੋਰੋਨਾ, ਬੀਤੇ 24 ਘੰਟਿਆਂ ਵਿਚ ਆਏ ਇੰਨੇ ਮਾਮਲੇ 

ਨਵੀਂ ਦਿੱਲੀ (ਇੰਟ.)- ਭਾਰਤ ਵਿੱਚ ਕੋਰੋਨਾ ਦਾ ਕਹਿਰ ਮੁੜ ਤੋਂ ਵੱਧਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਣ ਲੋਕਾਂ ਵਿਚ ਚਿੰਤਾ ਵੱਧਦੀ ਦੇਖੀ ਜਾ ਰਹੀ ਹੈ।…

ਨਵੀਂ ਦਿੱਲੀ (ਇੰਟ.)- ਭਾਰਤ ਵਿੱਚ ਕੋਰੋਨਾ ਦਾ ਕਹਿਰ ਮੁੜ ਤੋਂ ਵੱਧਣਾ ਸ਼ੁਰੂ ਹੋ ਗਿਆ ਹੈ, ਜਿਸ ਕਾਰਣ ਲੋਕਾਂ ਵਿਚ ਚਿੰਤਾ ਵੱਧਦੀ ਦੇਖੀ ਜਾ ਰਹੀ ਹੈ। ਲਗਾਤਾਰ ਦੂਜੇ ਦਿਨ ਕੋਰੋਨਾ ਦੇ 40 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲੇ ਵੱਲੋਂ ਸ਼ੁੱਕਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ ਹਨ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 44,658 ਨਵੇਂ ਮਾਮਲੇ ਆਏ ਅਤੇ 496 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। ਇਸ ਤੋਂ ਪਹਿਲੇ ਦਿਨ 46,164 ਕੋਰੋਨਾ ਕੇਸ ਆਏ ਸੀ। ਇਸ ਦੇ ਨਾਲ ਹੀ 32,988 ਲੋਕ 24 ਘੰਟਿਆਂ ਵਿੱਚ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ ਕੱਲ੍ਹ 11,174 ਔਕਟਿਵ ਕੋਰੋਨਾ ਮਾਮਲਿਆਂ ਵਿੱਚ ਵਾਧਾ ਹੋਇਆ ਹੈ।

Patna town will be almost free from the threat of corona virus through  vaccination By October November

Read more- ਪੰਜਾਬ ਕੈਬਨਿਟ ਨੇ ਗ੍ਰਾਮ ਸੇਵਕਾਂ ਦੀ ਘੱਟੋ-ਘੱਟ ਵਿੱਦਿਅਕ ਯੋਗਤਾ ਗ੍ਰੈਜੂਏਸ਼ਨ ਕਰਨ ਨੂੰ ਦਿੱਤੀ ਮਨਜ਼ੂਰੀ

ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦਾ ਮੁੱਖ ਕਾਰਨ ਕੇਰਲ ਹੈ। ਕੇਰਲਾ ਵਿੱਚ ਪਿਛਲੇ ਦਿਨ ਸਭ ਤੋਂ ਵੱਧ 30,007 ਨਵੇਂ ਕੇਸ ਸਾਹਮਣੇ ਆਉਣ ਦੇ ਨਾਲ ਸੂਬੇ ਵਿੱਚ ਕੋਰੋਨਾ ਵਾਇਰਸ ਸੰਕਰਮਿਤਾਂ ਦੀ ਕੁੱਲ ਗਿਣਤੀ 39.13 ਲੱਖ ਹੋ ਗਈ ਹੈ। ਜਦੋਂ ਕਿ 162 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 20,134 ਤੱਕ ਪਹੁੰਚ ਗਈ। ਸੂਬੇ ਵਿੱਚ ਲਗਾਤਾਰ ਦੂਜੇ ਦਿਨ ਲਾਗ ਦੇ ਨਵੇਂ ਮਾਮਲਿਆਂ ਦੀ ਗਿਣਤੀ 30 ਹਜ਼ਾਰ ਤੋਂ ਵੱਧ ਰਹੀ ਹੈ।
ਕੋਰੋਨਾ ਮਹਾਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 26 ਲੱਖ 3 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 36 ਹਜ਼ਾਰ 861 ਲੋਕਾਂ ਦੀ ਮੌਤ ਹੋ ਚੁੱਕੀ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 18 ਲੱਖ 21 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਤਿੰਨ ਲੱਖ ਤੋਂ ਵੱਧ ਹੈ। ਕੁੱਲ 3 ਲੱਖ 44 ਹਜ਼ਾਰ ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Leave a Reply

Your email address will not be published. Required fields are marked *