ਚੰਡੀਗੜ੍ਹ: ਪੰਜਾਬ ਸਰਕਾਰ ਨੇ ਗੁਰੂ ਤੇਗ ਬਹਾਦਰ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 15ਵੀਂ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਸੈਸ਼ਨ 3 ਸਤੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ। ਇਹ ਸਪੱਸ਼ਟ ਨਹੀਂ ਕੀਤਾ ਗਿਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੋਰ ਵਿਧਾਨਕ ਕੰਮਾਂ ‘ਤੇ ਚਰਚਾ ਕਰਨ ਅਤੇ ਮਤੇ ਪਾਸ ਕਰਨ ਲਈ ਨਿਯਮਤ ਮਾਨਸੂਨ ਸੈਸ਼ਨ ਕਿਉਂ ਨਹੀਂ ਬੁਲਾਇਆ ਗਿਆ।
ਪੜੋ ਹੋਰ ਖਬਰਾਂ: ਪੂਰੀ ਰਾਤ ਜਾਗ ਕੇ ਖੇਡਦਾ ਸੀ ਗੇਮ, ਨੀਂਦ ਦੀ ਕਮੀ ਕਾਰਨ ਲੜਕੇ ਦੀ ਮੌਤ
ਦੱਸ ਦੇਈਏ ਕਿ ਛੇ ਮਹੀਨਿਆਂ ਦੇ ਅੰਦਰ ਸੈਸ਼ਨ ਦਾ ਆਯੋਜਨ ਕਰਨਾ ਲਾਜ਼ਮੀ ਹੈ। ਦੱਸਿਆ ਜਾ ਰਿਹਾ ਹੈ ਕਿ ਸੈਸ਼ਨ ਦੌਰਾਨ ਅਸੰਤੁਸ਼ਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਅਵਿਸ਼ਵਾਸ ਮਤ ਲਿਆਉਣ ਦੀ ਸੰਭਾਵਨਾ ਦੇ ਮੱਦੇਨਜ਼ਰ, ਸੈਸ਼ਨ ਸਿਰਫ ਇੱਕ ਦਿਨ ਲਈ ਬੁਲਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸ਼ੁਰੂ ਵਿਚ ਸੈਸ਼ਨ 3 ਤੋਂ 7 ਸਤੰਬਰ ਤੱਕ ਯੋਜਨਾਬੱਧ ਸੀ, ਪਰ ਬਾਅਦ ਵਿੱਚ ਇੱਕ ਰੋਜ਼ਾ ਸੈਸ਼ਨ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ। 3 ਸਤੰਬਰ ਨੂੰ, ਇੱਕ ਦਿਨ ਦੇ ਸੈਸ਼ਨ ਵਿੱਚ, ਪਹਿਲਾਂ ਸਿਰਫ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ 11 ਵਜੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।
ਪੜੋ ਹੋਰ ਖਬਰਾਂ: ਕੈਨੇਡਾ: ਨਾਬਾਲਗ ਕੁੜੀਆਂ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ਾਂ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਮੁੱਖ ਮੰਤਰੀ ਨੇ ਕਿਹਾ ਕਿ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ, ਰਾਜਪਾਲ ਵੀਪੀ ਸਿੰਘ ਬਦਨੌਰ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਵਿਸ਼ੇਸ਼ ਸੈਸ਼ਨ ਵਿੱਚ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਸੱਦਾ ਦਿੱਤਾ ਜਾਵੇਗਾ।



