ਚੰਡੀਗੜ੍ਹ (ਇੰਟ.)- ਪੰਜਾਬ ਸਰਕਾਰ ਨੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੰਦੋਲਨ ਵਿੱਚ ਮਾਰੇ ਗਏ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ 104 ਕਾਨੂੰਨੀ ਵਾਰਸਾਂ ਨੂੰ ਨੌਕਰੀਆਂ ਦੇਣ ਦਾ ਰਾਹ ਪੱਧਰਾ ਕਰ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੌਰਾਨ ਜਾਨ ਗਵਾਉਣ ਵਾਲੇ ਪ੍ਰਦਰਸ਼ਨਕਾਰੀਆਂ ਦੇ ਪਰਿਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਚਾਹੁੰਦੇ ਹਨ ਕਿ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬ ਦੇ ਸਾਰੇ ਕਿਸਾਨ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਵਿੱਚ ਸ਼ਾਮਲ ਕੀਤਾ ਜਾਵੇ।
Read more- ਦਿੱਲੀ ਸਰਕਾਰ ਦੇ ‘ਦੇਸ਼ ਦੇ ਮੈਂਟਰਸ’ ਪ੍ਰੋਗਰਾਮ ਦੇ ਬ੍ਰਾਂਡ ਅੰਬੈਸਡਰ ਬਣੇ ਸੋਨੂੰ ਸੂਦ
ਮਾਨਸੂਨ ਸੈਸ਼ਨ ਤੋਂ ਪਹਿਲਾਂ ਵੀਰਵਾਰ ਨੂੰ ਸੀ.ਐੱਮ. ਕੈਪਟਨ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਕਈ ਅਹਿਮ ਫੈਸਲੇ ਲਏ ਗਏ, ਜਿਨ੍ਹਾਂ ਵਿਚੋਂ ਇਕ ਫੈਸਲਾ ਕਿਸਾਨਾਂ ਬਾਰੇ ਵੀ ਲਿਆ ਗਿਆ ਹੈ। ਇਸ ਫੈਸਲੇ ਵਿਚ ਪੰਜਾਬ ਸਰਕਾਰ ਵਲੋਂ 104 ਕਿਸਾਨਾਂ, ਖੇਤੀਬਾੜੀ ਮਜ਼ਦੂਰਾਂ ਦੇ ਵਾਰਸਾਂ ਨੂੰ ਨੌਕਰੀ ਲਈ ਸਬੰਧਿਤ ਵਿਭਾਗਾਂ ਨੂੰ ਨਿਯਮਾਂ ਵਿਚ ਢਿੱਲ ਦੇ ਹੁਕਮ ਦਿੱਤੇ ਗਏ ਹਨ। ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਲੰਬੇ ਅੰਦੋਲਨ ਵਿਚ ਜਾਨ ਗਵਾ ਚੁੱਕੇ ਪੰਜਾਬ ਦੇ ਸਾਰੇ ਕਿਸਾਨਾਂ ਦੇ ਵਾਰਸ ਨੂੰ ਨੌਕਰੀ ਦਿੱਤੀ ਜਾਵੇਗੀ। ਕੈਬਨਿਟ ਨੇ ਮੁੱਖ ਮੰਤਰੀ ਨੂੰ ਨਿਯਮਾਂ ਵਿਚ ਹੋਰ ਬਦਲਾਅ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਰਕਾਰ ਵਲੋਂ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ, ਖੇਤੀਬਾੜੀ ਮਜ਼ਦੂਰਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5 ਲੱਖ ਰੁਪਏ ਦੀ ਵਿੱਤੀ ਸਹਾਇਤਾ ਮੁਹੱਈਆ ਕਰਵਆਈ ਜਾ ਚੁੱਕੀ ਹੈ।




