ਚੰਡੀਗੜ੍ਹ: ਬੀਤੇ ਦਿਨੀਂ ਗੁਰਦਾਸ ਮਾਨ ਵਲੋਂ ਨਕੋਦਰ ਨਾਲ ਜੁੜੇ ਬਿਆਨ ਦਾ ਮਾਮਲਾ ਭਖਦਾ ਹੀ ਜਾ ਰਿਹਾ ਹੈ। ਇਸ ਮਾਮਲੇ ਵਿਚ ਹੁਣ ਵਿਧਾਇਕ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ, ਜਿਸ ਵਿਚ ਉਹ ਗੁਰਦਾਸ ਮਾਨ ਦੇ ਹੱਕ ਵਿਚ ਨਿੱਤਰੇ ਹਨ।
ਪੜੋ ਹੋਰ ਖਬਰਾਂ: ਕੈਨੇਡਾ: ਨਾਬਾਲਗ ਕੁੜੀਆਂ ਨੂੰ ਦੇਹ ਵਪਾਰ ਲਈ ਮਜਬੂਰ ਕਰਨ ਦੇ ਦੋਸ਼ਾਂ ‘ਚ ਤਿੰਨ ਪੰਜਾਬੀ ਨੌਜਵਾਨ ਗ੍ਰਿਫ਼ਤਾਰ
ਰਾਜਾ ਵੜਿੰਗ ਨੇ ਆਪਣੇ ਬਿਆਨ ਵਿਚ ਕਿਹਾ ਹੈ ਕਿ ਉਹ ਗੁਰਦਾਸ ਮਾਨ ਦੇ ਨਾਲ ਹਨ ਤੇ ਉਨ੍ਹਾਂ ਖਿਲਾਫ ਪਰਚਾ ਰੱਦ ਕਰਨ ਲਈ ਉਹ ਪੰਜਾਬ ਮੁੱਖ ਮੰਤਰੀ ਤੇ ਡੀਜੀਪੀ ਪੰਜਾਬ ਨਾਲ ਮੁਲਾਕਾਤ ਕਰਨਗੇ। ਤੁਹਾਨੂੰ ਦੱਸ ਦਈਏ ਕਿ ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਧਾਰਮਿਕ ਭਾਵਨਾਵਾਂ ਭੜਕਾਉਣ ਲਈ ਥਾਣਾ ਨਕੋਦਰ ਵਿਚ ਪਰਚਾ ਦਰਜ ਹੈ।
ਪੜੋ ਹੋਰ ਖਬਰਾਂ: ਪੰਜਾਬ ਸਰਕਾਰ ਨੇ 3 ਸਤੰਬਰ ਨੂੰ ਸੱਦਿਆ 1 ਦਿਨਾਂ ਵਿਸ਼ੇਸ਼ ਵਿਧਾਨ ਸਭਾ ਸੈਸ਼ਨ
ਦੱਸ ਦਈਏ ਕਿ ਨਕੋਦਰ ਸਥਿਤ ਇਕ ਧਾਰਮਿਕ ਡੇਰੇ ‘ਚ ਪ੍ਰੋਗਰਾਮ ਪੇਸ਼ ਕਰਦੇ ਹੋਏ ਗੁਰਦਾਸ ਮਾਨ ਨੇ ਡੇਰੇ ਨਾਲ ਸਬੰਧਿਤ ਸਾਈਂ ਜੀ ਨੂੰ ਤੀਸਰੇ ਗੁਰੂ ਅਮਰਦਾਸ ਜੀ ਦੀ ਕੁੱਲ ਦਾ ਅੰਸ਼ ਦੱਸਿਆ ਸੀ। ਇਸ ਤੋਂ ਬਾਅਦ ਉਨ੍ਹਾਂ ਵਲੋਂ ਸਾਈਂ ਜੀ ਨੂੰ ਗੁਰੂ ਸਾਹਿਬ ਦੇ ਅੰਸ਼-ਵੰਸ਼ ਵਿਚੋਂ ਹੋਣ ਦੇ ਕੀਤੇ ਗਏ ਦਾਅਵੇ ‘ਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ ,ਜਿਸ ਤੋਂ ਬਾਅਦ ਗੁਰਦਾਸ ਮਾਨ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਫ਼ਾਈ ਪੇਸ਼ ਕੀਤੀ ਹੈ। ਗੁਰਦਾਸ ਮਾਨ ਦਾ ਕਹਿਣਾ ਹੈ ਕਿ ਜੇ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫ਼ੀ ਮੰਗਦਾ ਹਾਂ। ਗੁਰੂ ਸਾਹਿਬਾਨਾਂ ਦੀ ਤੁਲਨਾ ਕਿਸੇ ਨਾਲ ਨਹੀਂ ਹੋ ਸਕਦੀ।
ਪੜੋ ਹੋਰ ਖਬਰਾਂ: ਬਾਘਾ ਪੁਰਾਣਾ ਪਹੁੰਚੇ ਸੁਖਬੀਰ ਸਿੰਘ ਬਾਦਲ, ਕੀਤਾ ਇਕ ਹੋਰ ਉਮੀਦਵਾਰ ਦਾ ਐਲਾਨ



