ਹਰਪਾਲ ਚੀਮਾ ਦੀ ਅਗਵਾਈ ‘ਚ ਪੰਜਾਬ ਰਾਜਪਾਲ ਨੂੰ ਮਿਲਣ ਪਹੁੰਚਿਆ ‘ਆਪ’ ਦਾ ਵਫਦ

ਚੰਡੀਗੜ੍ਹ: ਪੰਜਾਬ ਵਿਚ ਕਾਂਗਰਸ ਦਾ ਸਿਆਸੀ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕੇ ਆਮ ਆਦਮੀ ਪਾਰਟੀ ਦਾ ਵਫਦ ਪੰਜਾਬ ਆਮ ਆਦਮੀ…

ਚੰਡੀਗੜ੍ਹ: ਪੰਜਾਬ ਵਿਚ ਕਾਂਗਰਸ ਦਾ ਸਿਆਸੀ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕੇ ਆਮ ਆਦਮੀ ਪਾਰਟੀ ਦਾ ਵਫਦ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਹਰਪਾਲ ਚੀਮਾ ਦੀ ਅਗਵਾਈ ਵਿਚ ਸੂਬਾ ਰਾਜਪਾਲ ਨੂੰ ਮਿਲਣ ਪਹੁੰਚ ਗਿਆ ਹੈ।

ਪੜੋ ਹੋਰ ਖਬਰਾਂ: ਗੁਰਦਾਸ ਮਾਨ ਦੇ ਹੱਕ ‘ਚ ਨਿੱਤਰੇ ਰਾਜਾ ਵੜਿੰਗ, ਕਿਹਾ-‘ਰੱਦ ਕਰਵਾਵਾਂਗੇ ਪਰਚਾ’

 

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਆਮ ਆਦਮੀ ਪਾਰਟੀ ਪ੍ਰਧਾਨ ਹਰਪਾਲ ਚੀਮਾ ਦੀ ਅਗਵਾਈ ਵਿਚ ਇਕ ਵਫਦ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਜਾ ਰਿਹਾ ਹੈ। ਇਸ ਦੌਰਾਨ ਰਾਜਪਾਲ ਸਾਹਮਣੇ ਕਾਂਗਰਸ ਦੇ ਫਲੋਰ ਟੈਸਟ ਦੀ ਮੰਗ ਕੀਤੀ ਜਾਵੇਗੀ।

ਪੜੋ ਹੋਰ ਖਬਰਾਂ: ਪੰਜਾਬ ‘ਚ ਕਾਂਗਰਸ ਦੇ ਕਲੇਸ਼ ਵਿਚਾਲੇ ਵੱਡੀ ਖਬਰ, ਉੱਠੀ ਫਲੋਰ ਟੈਸਟ ਦੀ ਮੰਗ!

 

ਇਥੇ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਵਿਚਾਲੇ ਬੀਤੇ ਕੁਝ ਦਿਨਾਂ ਤੋਂ ਸਿਆਸੀ ਕਲੇਸ਼ ਚੱਲ ਰਿਹਾ ਹੈ। ਕੈਬਨਿਟ ਮੰਤਰੀਆਂ ਸਣੇ ਕੁਝ ਵਿਧਾਇਕ ਪੰਜਾਬ ਮੁੱਖ ਮੰਤਰੀ ਤੋਂ ਨਾਰਾਜ਼ ਚੱਲ ਰਹੇ ਹਨ। ਇਸ ਦੌਰਾਨ ਇਨ੍ਹਾਂ ਮੰਤਰੀਆਂ ਵਲੋਂ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨਾਲ ਮੁਲਾਕਾਤ ਵੀ ਕੀਤੀ ਗਈ ਸੀ ਪਰ ਇਸ ਦੌਰਾਨ ਹਰੀਸ਼ ਰਾਵਤ ਵਲੋਂ ਸਾਫ ਕਰ ਦਿੱਤਾ ਗਿਆ ਕਿ 2022 ਦੀਆਂ ਚੋਣਾਂ ਕਾਂਗਰਸ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜੇਗੀ।

ਪੜੋ ਹੋਰ ਖਬਰਾਂ: ਸੋਨੀਆ ਗਾਂਧੀ ਨੂੰ ਮਿਲਣ ਪਹੁੰਚੇ ਹਰੀਸ਼ ਰਾਵਤ, ਪੰਜਾਬ ਮਸਲੇ ‘ਤੇ ਹੋਵੇਗੀ ਚਰਚਾ

Leave a Reply

Your email address will not be published. Required fields are marked *