ਚੰਡੀਗੜ੍ਹ: ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੂੰ ਵਾਧੂ ਜ਼ਿੰਮੇਵਾਰੀ ਸੌਂਪਦੇ ਹੋਏ ਪੰਜਾਬ ਦੇ ਰਾਜਪਾਲ ਦਾ ਕਾਰਜ ਸੌਂਪਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਸ ਸਬੰਧ ਵਿਚ ਹੁਕਮ ਜਾਰੀ ਕੀਤੇ ਹਨ। ਪੁਰੋਹਿਤ ਪੰਜਾਬ ਵਿਚ ਸਥਾਈ ਵਿਵਸਥਾ ਹੋਣ ਤੱਕ ਰਾਜਪਾਲ ਦਾ ਕੰਮਕਾਜ ਦੇਖਣਗੇ। ਅਜੇ ਤੱਕ ਪੰਜਾਬ ਵਿਚ ਵੀਪੀ ਸਿੰਘ ਬਦਨੌਰ ਰਾਜਪਾਲ ਹਨ। ਉਨ੍ਹਾਂ ਦਾ ਕਾਰਜਕਾਲ ਕੁਝ ਦਿਨਾਂ ਪਹਿਲਾਂ ਹੀ ਖਤਮ ਹੋਇਆ ਹੈ।
ਪੜੋ ਹੋਰ ਖਬਰਾਂ: ਹਰਪਾਲ ਚੀਮਾ ਦੀ ਅਗਵਾਈ ‘ਚ ਪੰਜਾਬ ਰਾਜਪਾਲ ਨੂੰ ਮਿਲਣ ਪਹੁੰਚਿਆ ‘ਆਪ’ ਦਾ ਵਫਦ
ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਦਾ ਕਾਰਭਾਰ 22 ਅਗਸਤ ਨੂੰ ਪੂਰਾ ਹੋ ਗਿਆ ਸੀ। ਪੰਜਾਬ ਦੇ ਰਾਜਪਾਲ ਦੀ ਚੰਡੀਗੜ੍ਹ ਵਿਚ ਅਹਿਮ ਭੂਮਿਕਾ ਹੁੰਦੀ ਹੈ ਕਿਉਂਕਿ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਹੁੰਦੇ ਹਨ। ਅਜਿਹੇ ਵਿਚ ਚੰਡੀਗੜ੍ਹ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਪ੍ਰਸ਼ਾਸਨ ਸਿੱਧੇ-ਸਿੱਧੇ ਭੂਮਿਕਾ ਵਿਚ ਹੁੰਦੇ ਹਨ। ਆਪਣੇ ਕਾਰਜਕਾਲ ਦੇ ਆਖਰੀ ਸਮੇਂ ਵਿਚ ਵੀਪੀ ਸਿੰਘ ਨੇ ਚੰਡੀਗੜ੍ਹ ਵਿਚ ਕਈ ਯੋਜਨਾਵਾਂ ਲਾਗੂ ਕੀਤੀਆਂ। ਉਨ੍ਹਾਂ ਨੇ ਚੰਡੀਗੜ੍ਹ ਵਿਚ ਪਹਿਲੀ ਇਲੈਕਟ੍ਰਿਕ ਬੱਸ ਦੀ ਸ਼ੁਰੂਆਤ ਕੀਤੀ। ਇਸੇ ਤਰ੍ਹਾਂ ਨਾਲ ਸੋਲਰ ਪਾਵਰ ਪ੍ਰੋਜੈਕਟ ਦਾ ਉਦਘਾਟਨ ਬਦਨੌਰ ਨੇ ਕੀਤਾ ਸੀ। ਉਨ੍ਹਾਂ ਨੇ ਚੰਡੀਗੜ੍ਹ ਪੁਲਿਸ ਦੀਆਂ ਕਈ ਆਨਲਾਈਨ ਸੇਵਾਵਾਂ ਦੀ ਸ਼ੁਰੂਆਤ ਵੀ ਕੀਤੀ।
ਪੜੋ ਹੋਰ ਖਬਰਾਂ: ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ‘ਸਭ ਕੁਝ ਕੰਟਰੋਲ ‘ਚ’



