ਸੰਗਰੂਰ ਦੇ ਭਵਾਨੀਗੜ੍ਹ ‘ਚ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦਾ ਬੇਰੁਜ਼ਗਾਰ ਅਧਿਆਪਕਾਂ ਵਲੋਂ ਵਿਰੋਧ

ਸੰਗਰੂਰ- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਆਪਣੇ ਹਲਕੇ ਵਿਚ ਬੇਰੁਜ਼ਗਾਰ ਅਧਿਆਪਕਾਂ ਦਾ ਲਗਾਤਾਰ ਵਿਰੋਧ ਝੱਲਣਾ ਪੈ ਰਿਹਾ…

ਸੰਗਰੂਰ- ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੂੰ ਆਪਣੇ ਹਲਕੇ ਵਿਚ ਬੇਰੁਜ਼ਗਾਰ ਅਧਿਆਪਕਾਂ ਦਾ ਲਗਾਤਾਰ ਵਿਰੋਧ ਝੱਲਣਾ ਪੈ ਰਿਹਾ ਹੈ। ਅੱਜ ਸ਼ਨੀਵਾਰ ਨੂੰ ਨੇੜਲੇ ਪਿੰਡ ਫੱਗੂਵਾਲਾ ਦੇ ਸਰਕਾਰੀ ਸਕੂਲ ਵਿਖੇ ਪਹੁੰਚੇ ਸਿੰਗਲਾ ਦੇ ਪ੍ਰੋਗਰਾਮ ਦੇ ਬਾਹਰ ਬੀ.ਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

 

ਪੜੋ ਹੋਰ ਖਬਰਾਂ: ਘਰੇਲੂ ਹਿੰਸਾ ਮਾਮਲਾ: ਦੂਜੀ ਵਾਰ ਵੀ ਪੇਸ਼ ਨਹੀਂ ਹੋਏ Yo Yo Honey Singh, ਕੋਰਟ ਨੇ ਪਾਈ ਝਾੜ

ਇਸ ਦੌਰਾਨ ਅਧਿਆਪਕਾਂ ਨੇ ਸਿੰਗਲਾ ਦੇ ਪ੍ਰੋਗਰਾਮ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪੁਲਸ ਨੇ ਸਕੂਲ ਅੰਦਰ ਦਾਖਲ ਨਹੀਂ ਹੋਣ ਦਿੱਤਾ ਤੇ ਉਨ੍ਹਾਂ ਦੀ ਖਿੱਚ ਧੂਅ ਕਰਦੇ ਹੋਏ ਪ੍ਰਦਰਸ਼ਨਕਾਰੀ 8 ਅਧਿਆਪਕਾਂ ਨੂੰ ਪੁਲਸ ਨੇ ਆਪਣੇ ਹਿਰਾਸਤ ’ਚ ਲੈ ਲਿਆ ਤੇ ਭਵਾਨੀਗੜ੍ਹ ਥਾਣੇ ਵਿੱਚ ਡੱਕ ਦਿੱਤਾ।

ਪੜੋ ਹੋਰ ਖਬਰਾਂ: ਲਾਠੀਚਾਰਜ ਮਗਰੋਂ ਗੁਰਨਾਮ ਸਿੰਘ ਚਢੂਨੀ ਦੀ ਅਪੀਲ, ਕਿਹਾ- ‘ਟੋਲ ਪਲਾਜ਼ਾ ਤੇ ਰੋਡ ਕਰ ਦਿਓ ਜਾਮ’

Leave a Reply

Your email address will not be published. Required fields are marked *