ਅੰਮ੍ਰਿਤਸਰ ‘ਚ ਵੀ ਕਿਸਾਨਾਂ ਉੱਤੇ ਲਾਠੀਚਾਰਜ, ਮੋਦੀ ਦੇ ਸਮਾਗਮ ਦਾ ਕਰ ਰਹੇ ਸਨ ਵਿਰੋਧ

ਅੰਮ੍ਰਿਤਸਰ– ਅੰਮ੍ਰਿਤਸਰ ਵਿਚ ਕਿਸਾਨਾਂ ਉੱਤੇ ਵੀ ਲਾਠੀਚਾਰਜ ਦੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਵਿਚ ਜੱਲਿਆਂਵਾਲਾ ਬਾਗ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਉਦਘਾਟਨ…

ਅੰਮ੍ਰਿਤਸਰ– ਅੰਮ੍ਰਿਤਸਰ ਵਿਚ ਕਿਸਾਨਾਂ ਉੱਤੇ ਵੀ ਲਾਠੀਚਾਰਜ ਦੀ ਖਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਸਰ ਵਿਚ ਜੱਲਿਆਂਵਾਲਾ ਬਾਗ ਦਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਉਦਘਾਟਨ ਕੀਤਾ ਜਾਣਾ ਹੈ। ਕਿਸਾਨ ਇਸੇ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਤਿਹਾਸਕ ਸਮਾਰਕ ਨਾਲ ਛੇੜਛਾੜ ਕਿਸੇ ਕੀਮਤ ਉੱਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਪੜੋ ਹੋਰ ਖਬਰਾਂ: ਜੰਮੂ-ਕਸ਼ਮੀਰ ‘ਚ ਹੋ ਸਕਦਾ ਹੈ ਅੱਤਵਾਦੀ ਹਮਲਾ, ਖੂਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਦੱਸ ਦਈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਇਤਿਹਾਸਕ ਜੱਲ੍ਹਿਆਂਵਾਲਾ ਬਾਗ ਯਾਦਗਾਰ ਦਾ ਉਦਘਾਟਨ ਕਰਨਗੇ, ਜਿਸ ਮਗਰੋਂ ਸ਼ਹੀਦੀ ਯਾਦਗਾਰ ਨੂੰ ਆਮ ਲੋਕਾਂ ਵਾਸਤੇ ਖੋਲ੍ਹ ਦਿੱਤਾ ਜਾਵੇਗਾ। ਇੱਥੇ ਕੇਂਦਰੀ ਸੱਭਿਆਚਾਰਕ ਮਾਮਲੇ ਮੰਤਰਾਲੇ ਵੱਲੋਂ ਭਾਰਤੀ ਪੁਰਾਤੱਤਵ ਵਿਭਾਗ ਦੀ ਨਿਗਰਾਨੀ ਹੇਠ ਲਗਭਗ 19.36 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰੀਕਰਨ ਦੇ ਕੰਮ ਕੀਤੇ ਗਏ ਹਨ।

ਪੜੋ ਹੋਰ ਖਬਰਾਂ: ਹਰਿਆਣਾ ‘ਚ ਹਾਲਾਤ ਤਣਾਅਪੂਰਨ, ਜਾਮ ਦੌਰਾਨ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ

Leave a Reply

Your email address will not be published. Required fields are marked *