ਕਰਨਾਲ (ਇੰਟ.)- ਕਰਨਾਲ ਵਿਚ ਪੁਲਿਸ ਵਲੋਂ ਕਿਸਾਨਾਂ ਵਿਰੁੱਧ ਲਾਠੀਚਾਰਜ ਦੀ ਕਾਰਵਾਈ ਬਾਰੇ ਵਿਚਾਰਾਂ ਕਰਨ ਲਈ ਕਿਸਾਨਾਂ ਨੇ ਮਹਾਂ ਪੰਚਾਇਤ ਰੱਖੀ ਹੈ। 28 ਅਗਸਤ ਨੂੰ ਮਹਾਪੰਚਾਇਤ ਵਿੱਚ ਬਸਤਾੜਾ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਵਿਰੋਧ ਵਿਚ ਹਰਿਆਣਾ ਸਮੇਤ ਪੰਜਾਬ ਵਿਚ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤੇ ਗਏ ਰੋਡ ਜਾਮ ਕੀਤੇ ਗਏ। ਜਿਸ ਤੋਂ ਬਾਅਦ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਘਰੌਂਡਾ ਕਸਬੇ ਵਿੱਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਵੇਗੀ। ਇਹ ਮਹਾਪੰਚਾਇਤ ਸਵੇਰੇ 11 ਵਜੇ ਸ਼ੁਰੂ ਹੋਈ। ਇਸ ਦੀ ਅਗਵਾਈ ਕਿਸਾਨ ਲੀਡਰ ਗੁਰਨਾਮ ਸਿੰਘ ਚੜ੍ਹੂਨੀ ਕਰਨਗੇ। ਸੰਯੁਕਤ ਕਿਸਾਨ ਮੋਰਚੇ ਦੇ ਅਹੁਦੇਦਾਰ ਇਸ ਮਹਾਪੰਚਾਇਤ ਵਿੱਚ ਵਿਸ਼ੇਸ਼ ਤੌਰ ’ਤੇ ਹਿੱਸਾ ਲੈਣਗੇ। ਰਾਜ ਦੀਆਂ 17 ਕਿਸਾਨ ਜਥੇਬੰਦੀਆਂ ਵੀ ਮਹਾਪੰਚਾਇਤ ਵਿੱਚ ਪਹੁੰਚਣਗੀਆਂ ਤੇ ਆਪਣੇ ਵਿਚਾਰ ਪੇਸ਼ ਕਰਨਗੀਆਂ।
Read more- ਭਾਰਤ ਵਿਚ ਕੋਰੋਨਾ ਦੇ ਬੀਤੇ 24 ਘੰਟਿਆਂ ਵਿਚ ਆਏ 42 ਹਜ਼ਾਰ ਮਾਮਲੇ, 380 ਦੀ ਗਈ ਜਾਨ
ਦੱਸਣਯੋਗ ਹੈ ਕਿ 28 ਅਗਸਤ ਨੂੰ ਮਹਾਪੰਚਾਇਤ ਵਿੱਚ ਬਸਤਾੜਾ ਟੋਲ ਪਲਾਜ਼ਾ ‘ਤੇ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦਾ ਵਿਰੋਧ ਕਰਨ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਕਿਸਾਨ ਸਾਰੀ ਰਾਤ ਮਹਾਪੰਚਾਇਤ ਦੀ ਤਿਆਰੀ ਵਿੱਚ ਰੁੱਝੇ ਰਹੇ। ਕਿਸਾਨਾਂ ਦੀ ਆਮਦ, ਵਾਹਨਾਂ ਦੀ ਪਾਰਕਿੰਗ, ਪੀਣ ਵਾਲੇ ਪਾਣੀ, ਅਨਾਜ ਮੰਡੀ ਵਿੱਚ ਖਾਣ-ਪੀਣ ਦੇ ਬੈਠਣ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਪੂਰੇ ਸੂਬੇ ਤੋਂ 10 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਪਹੁੰਚਣ ਦੀ ਉਮੀਦ ਹੈ। ਲੰਘੀ 28 ਅਗਸਤ ਨੂੰ ਕਰਨਾਲ ਸ਼ਹਿਰ ਵਿੱਚ ਪੰਚਾਇਤੀ ਚੋਣਾਂ ਸਬੰਧੀ ਭਾਜਪਾ ਦੀ ਜਥੇਬੰਦਕ ਮੀਟਿੰਗ ਕੀਤੀ ਗਈ ਸੀ। ਇਸ ਦੌਰਾਨ ਕਿਸੇ ਵੀ ਤਰੀਕੇ ਨਾਲ ਸ਼ਹਿਰ ਵਿੱਚ ਦਾਖਲ ਹੋਣ ‘ਤੇ ਪਾਬੰਦੀ ਸੀ। ਕਿਸਾਨਾਂ ਨੇ ਭਾਜਪਾ ਆਗੂਆਂ ਨੂੰ ਕਾਲੇ ਝੰਡੇ ਦਿਖਾ ਕੇ ਵਿਰੋਧ ਕਰਨ ਦੀ ਤਿਆਰੀ ਕੀਤੀ ਸੀ। ਇਸ ਲਈ ਉਹ ਸ਼ਹਿਰ ਆਉਣਾ ਚਾਹੁੰਦੇ ਸਨ, ਪਰ ਪੁਲਿਸ ਨੇ ਉਨ੍ਹਾਂ ਨੂੰ ਅੰਦਰ ਨਹੀਂ ਜਾਣ ਦਿੱਤਾ।




