ਜੈਪੁਰ (ਇੰਟ.)- ਰਾਜਸਥਾਨ ਦੇ ਨਾਗੌਰ ਜ਼ਿਲੇ ਵਿਚ ਭਿਆਨਕ ਸੜਕ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ। ਟ੍ਰੇਲਰ ਅਤੇ ਜੀਪ ਦੀ ਆਹਮੋ-ਸਾਹਮਣੇ ਹੋਈ ਭਿੜੰਤ ਵਿਚ 8 ਲੋਕਾਂ ਦੀ ਮੌਕੇ ‘ਤੇ ਹੀ ਮੀਤ ਹੋ ਗਈ। ਉਥੇ ਹੀ ਤਿੰਨ ਜ਼ਖਮੀਆਂ ਨੇ ਨੋਖਾ ਹਸਪਤਾਲ ਵਿਚ ਦਮ ਤੋੜ ਦਿੱਤਾ। 7 ਜ਼ਖਮੀਆਂ ਨੂੰ ਬੀਕਾਨੇਰ ਜ਼ਿਲਾ ਹਸਪਤਾਲ ਰੈਫਰ ਕੀਤਾ ਗਿਆ ਹੈ। ਹਾਦਸਾ ਨਾਗੌਰ ਦੇ ਸ਼੍ਰੀਬਾਲਾਜੀ ਗੋਲਾਈ ਵਿਚ ਹੋਇਆ।
UNSC ਦੀ ਮੀਟਿੰਗ ਤੋਂ ਬਾਅਦ ਬੋਲਿਆ ਭਾਰਤ, ਕਿਸੇ ਦੇਸ਼ ਨੂੰ ਧਮਕਾਉਣ ਜਾਂ ਅੱਤਵਾਦੀਆਂ ਦੀ ਪਨਾਹ ਲਈ ਨਾ ਹੋਵੇ ਅਫਗਾਨ ਜ਼ਮੀਨ ਦੀ ਵਰਤੋਂ
ਸਾਰੇ ਮ੍ਰਿਤਕ ਮੱਧ ਪ੍ਰਦੇਸ਼ ਦੇ ਦੇਵਾਸ ਜ਼ਿਲੇ ਦੇ ਸਜਨਖੇੜਾਵ ਦੌਲਤਪੁਰ ਦੇ ਵਾਸੀ ਦੱਸੇ ਜਾ ਰਹੇ ਹਨ। ਹਾਦਸੇ ਤੋਂ ਬਾਅਦ ਹਾਈਵੇ ‘ਤੇ ਕਾਫੀ ਲੰਬਾ ਜਾਮ ਲੱਗ ਗਿਆ। ਦੱਸਿਆ ਜਾ ਰਿਹਾ ਹੈ ਕਿ ਸਾਹਮਣੇ ਤੋਂ ਆ ਰਹੇ ਟ੍ਰੇਲਰ ਨੇ ਜੀਪ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਇਕ ਵਾਰ ਲਈ ਇਨ੍ਹਾਂ ਲਾਸ਼ਾਂ ਨੂੰ ਸੜਕ ‘ਤੇ ਰੱਖਣਾ ਪਿਆ। ਜਿਸ ਨੇ ਵੀ ਇਹ ਹਾਦਸਾ ਵੇਖਿਆ ਉਹ ਵੇਖ ਕੇ ਸਹਿਮ ਗਿਆ।




