ਫਿਰੋਜ਼ਪੁਰ ‘ਚ ਦਿਨ ਦਿਹਾੜੇ ਗੁੰਡਾਗਰਦੀ, ਸ਼ਰੇਆਮ ਚੱਲੀਆਂ ਗੋਲੀਆਂ

ਫਿਰੋਜ਼ਪੁਰ- ਫਿਰੋਜ਼ਪੁਰ ਵਿਚ ਦਿਨ ਦਿਹਾੜੇ ਗੁੰਡਾਗਰਦੀ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਖਾਈ ਫੇਮੇ ਤੋਂ ਦੱਸੀ ਜਾ ਰਹੀ ਹੈ। ਇਸ ਦੌਰਾਨ…

ਫਿਰੋਜ਼ਪੁਰ- ਫਿਰੋਜ਼ਪੁਰ ਵਿਚ ਦਿਨ ਦਿਹਾੜੇ ਗੁੰਡਾਗਰਦੀ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਇਹ ਘਟਨਾ ਖਾਈ ਫੇਮੇ ਤੋਂ ਦੱਸੀ ਜਾ ਰਹੀ ਹੈ। ਇਸ ਦੌਰਾਨ ਇਕ ਵੀਡੀਓ ਵੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਥੇ ਦੋ ਧਿਰਾਂ ਵਲੋਂ ਸ਼ਰੇਆਮ ਗੋਲੀਆਂ ਚਲਾਈਆਂ ਗਈਆਂ।

ਪੜੋ ਹੋਰ ਖਬਰਾਂ: ਭਾਰਤ ਹਿੱਸੇ ਇਕ ਹੋਰ ਮੈਡਲ, ਸਿੰਘਰਾਜ ਅਧਾਨਾ ਨੇ ਨਿਸ਼ਾਨੇਬਾਜ਼ੀ ‘ਚ ਜਿੱਤਿਆ ਕਾਂਸੀ ਤਮਗਾ

ਮਿਲੀ ਜਾਣਕਾਰੀ ਮੁਤਾਬਕ ਫਿਰੋਜ਼ਪੁਰ ਵਿਚ ਇਸ ਗੁੰਡਾਗਰਦੀ ਦੌਰਾਨ ਦੋ ਧਿਰਾਂ ਵਲੋਂ ਫਾਈਰਿੰਗ ਵੀ ਕੀਤੀ ਗਈ। ਵੀਡੀਓ ਵਿਚ ਦੇਖਿਆ ਜਾ ਸਕਦਾ ਹੈ ਕਿ ਇਸ ਝਗੜੇ ਦੌਰਾਨ ਮੋਟਰਸਾਈਕਲ ਸਵਾਰ ਲੋਕਾਂ ਤੇ ਇਕ ਦੁਕਾਨ ਦੇ ਅੰਦਰ ਖੜੇ ਕੁਝ ਲੋਕਾਂ ਵਲੋਂ ਇਕ ਦੂਜੇ ਧਿਰ ਉੱਤੇ ਫਾਈਰਿੰਗ ਕੀਤੀ ਗਈ। ਇਸ ਫਾਈਰਿੰਗ ਦੌਰਾਨ ਨੇੜੇ ਖੜੇ ਲੋਕਾਂ ਨੇ ਮੌਕੇ ਤੋਂ ਭੱਜ ਕੇ ਆਪਣੀ ਜਾਨ ਬਚਾਈ। ਹੈਰਾਨੀ ਦੀ ਗੱਲ ਇਹ ਹੈ ਕਿ ਇਸ ਦੌਰਾਨ ਇਕ ਛੋਟਾ ਬੱਚਾ ਵੀ ਨੇੜੇ ਹੀ ਖੜ੍ਹਾ ਸੀ। ਇਲਾਕੇ ਵਿਚ ਅਜਿਹੀ ਘਟਨਾ ਵਾਪਰਨਾ ਕਾਨੂੰਨ ਵਿਵਸਥਾ ਉੱਤੇ ਇਕ ਵੱਡਾ ਸਵਾਲੀਆ ਨਿਸ਼ਾਨ ਬਣ ਗਿਆ ਹੈ।

ਪੜੋ ਹੋਰ ਖਬਰਾਂ: 70 ਸਾਲ ਦੀ ਬਜ਼ੁਰਗ ਮਹਿਲਾ ਨਾਲ ਜ਼ਬਰ-ਜਨਾਹ, ਦੋਸ਼ੀ ਗ੍ਰਿਫਤਾਰ

Leave a Reply

Your email address will not be published. Required fields are marked *