ਚੰਡੀਗੜ੍ਹ- ਕਪੂਰਥਲਾ ਪੁਲਿਸ ਨੇ ਮੰਗਲਵਾਰ ਸਵੇਰ ਨੂੰ ਦੋ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਨਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ 100 ਕਰੋੜ ਰੁਪਏ ਦੀ ਕੀਮਤ ਦੀ 20 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰਾਂ ਦੀ ਪਛਾਣ ਬਲਵਿੰਦਰ ਸਿੰਘ ਪਿੰਡ ਸਾਰੰਗਵਾਲ ਹੁਸ਼ਿਆਰਪੁਰ ਅਤੇ ਪੀਟਰ ਮਸੀਹ ਵਾਸੀ ਬਸਤੀ ਦਾਨਿਸ਼ਮੰਦਾ ਜਲੰਧਰ ਦੇ ਵਜੋਂ ਹੋਈ ਹੈ। ਦੋਵੇਂ ਤਸਕਰ ਪਹਿਲਾਂ ਵੀ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ।
ਪੜੋ ਹੋਰ ਖਬਰਾਂ: ਤਰਨਤਾਰਨ ‘ਚ ਵੱਡੀ ਸਾਜ਼ਿਸ਼ ਨਾਕਾਮ, 2 ਹੈਂਡ ਗ੍ਰਨੇਡ ਸਣੇ ਇਕ ਵਿਅਕਤੀ ਕਾਬੂ
ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਮੰਗਲਵਾਰ ਸਵੇਰੇ ਕਪੂਰਥਲਾ ਦੇ ਹਾਈਟੈੱਕ ਢਿੱਲਵਾਂ ਪੁਲਸ ਨਾਕੇ ‘ਤੇ ਇਕ ਟਰੱਕ ਅਤੇ ਇਕ ਹੁੰਡਈ ਆਈ 20 ਕਾਰ ਨੂੰ ਰੋਕਿਆ। ਵਾਹਨਾਂ ਦੀ ਤਲਾਸ਼ੀ ਲੈਣ ‘ਤੇ ਤਸਕਰਾਂ ਦੇ ਕਬਜ਼ੇ ਵਿਚੋਂ 20 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ। ਡੀ. ਜੀ. ਪੀ. ਨੇ ਅੱਗੇ ਦੱਸਿਆ ਕਿ ਵਾਹਨਾਂ ਦੇ ਡਰਾਈਵਰਾਂ ਨੂੰ ਪੁਲਸ ਪਾਰਟੀ ਵੱਲੋਂ ਚੈਕ ਪੁਆਇੰਟ ‘ਤੇ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਵਿਅਕਤੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਹਾਲਾਂਕਿ ਅਲਰਟ ਪੁਲਸ ਵੱਲੋਂ ਉਨ੍ਹਾਂ ਨੂੰ ਥੋੜ੍ਹੀ ਦੇਰ ਪਿੱਛਾ ਕਰਨ ਤੋਂ ਬਾਅਦ ਮੌਕੇ’ ਤੇ ਹੀ ਕਾਬੂ ਕਰ ਲਿਆ।
ਪੜੋ ਹੋਰ ਖਬਰਾਂ: ਜਲੰਧਰ ‘ਚ ਦੋ ਧਿਰਾਂ ਵਿਚਾਲੇ ਫਾਈਰਿੰਗ, ਇਕ ਵਿਅਕਤੀ ਦੀ ਹੋਈ ਮੌਤ
ਡੀ. ਜੀ. ਪੀ. ਨੇ ਦੱਸਿਆ ਕਿ ਉਨ੍ਹਾਂ ਦੇ ਸਰੀਰ ਦੀ ਜਾਂਚ ਦੌਰਾਨ ਪੁਲਸ ਨੇ ਉਨ੍ਹਾਂ ਦੇ ਨਿੱਜੀ ਕਬਜ਼ੇ ਅਤੇ ਉਨ੍ਹਾਂ ਦੇ ਵਾਹਨਾਂ ਵਿੱਚੋਂ 20 ਪੈਕਟ ਹੈਰੋਇਨ (ਪ੍ਰਤੀ ਇਕ ਕਿਲੋ) ਬਰਾਮਦ ਕੀਤੇ।
ਪੜੋ ਹੋਰ ਖਬਰਾਂ: ਆਮ ਆਦਮੀ ਪਾਰਟੀ ਵੱਲੋਂ ਹਰਿਆਣਾ ਮੁੱਖ ਮੰਤਰੀ ਖੱਟਰ ਦਾ ਪੁਤਲਾ ਫੂਕ ਕੀਤਾ ਗਿਆ ਰੋਸ ਪ੍ਰਦਰਸ਼ਨ



