ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਨ ਲਈ ਹਰੀਸ਼ ਰਾਵਤ ਬੀਤੇ ਦਿਨ ਦੇ ਪੰਜਾਬ ਆਏ ਹੋਏ ਹਨ। ਅੱਜ ਉਨ੍ਹਾਂ ਦੀ ਇਸ ਮਸਲੇ ਉੱਤੇ ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਹੋਣੀ ਹੈ। ਇਸੇ ਸਿਲਸਿਲੇ ਵਿਚ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਸਿਸਵਾਂ ਪੈਲੇਸ ਪਹੁੰਚ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਹਰੀਸ਼ ਰਾਵਤ ਤੇ ਪੰਜਾਬ ਮੁੱਖ ਮੰਤਰੀ ਦੀ ਮੁਲਾਕਾਤ ਸ਼ੁਰੂ ਹੋ ਚੁੱਕੀ ਹੈ।
ਪੜੋ ਹੋਰ ਖਬਰਾਂ: ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਸੁਖਬੀਰ ਸਿੰਘ ਬਾਦਲ ਨੇ ਐਲਾਨੇ 6 ਹੋਰ ਉਮੀਦਵਾਰ
ਦੱਸ ਦਈਏ ਕਿ ਪੰਜਾਬ ਕਾਂਗਰਸ ਵਿਚਾਲੇ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਦੇ ਲਈ ਪੰਜਾਬ ਮਾਮਲਿਆਂ ਦੇ ਇੰਚਾਰਜ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਬੀਤੇ ਦਿਨ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਹਰੀਸ਼ ਰਾਵਤ ਨੇ ਦੱਸਿਆ ਕਿ ਉਹ ਦੋ ਦਿਨ ਦੇ ਦੌਰੇ ’ਤੇ ਆਏ ਹਨ ਇਸ ਦੌਰਾਨ ਉਹ ਸੀਐੱਮ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਾਂਗਰਸੀ ਵਰਕਰਾਂ ਨਾਲ ਮੁਲਾਕਾਤ ਕਰਨਗੇ।
ਪੜੋ ਹੋਰ ਖਬਰਾਂ: ਹਰੀਸ਼ ਰਾਵਤ ਨੇ ‘ਪੰਜ ਪਿਆਰੇ’ ਬਿਆਨ ‘ਤੇ ਹੋਏ ਵਿਵਾਦ ਤੋਂ ਬਾਅਦ ਮੰਗੀ ਮੁਆਫੀ
ਹਰੀਸ਼ ਰਾਵਤ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਾਰਜੀਕਾਰੀ ਪ੍ਰਧਾਨਾਂ ਕੁਲਜੀਤ ਨਾਗਰਾ, ਪਵਨ ਗੋਇਲ ਅਤੇ ਨਾਲ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਨਾਲ ਮੁਲਾਕਾਤ ਕੀਤੀ ਗਈ ਸੀ।



