ਬਠਿੰਡਾ ਵਿਚ ਪਤਨੀ ਤੇ ਸਹੁਰਾ ਪਰਿਵਾਰ ਤੋਂ ਪ੍ਰੇਸ਼ਾਨ ਵਿਅਕਤੀ ਨੇ ਖੁਦ ਨੂੰ ਮਾਰੀ ਗੋਲੀ, ਪਤਨੀ ਸਮੇਤ 3 ‘ਤੇ ਮਾਮਲਾ ਦਰਜ 

ਬਠਿੰਡਾ (ਇੰਟ.)- ਪਿੰਡ ਅਬਲੂ ਦੇ ਕੋਠੇ ਫੂਲਾ ਸਿੰਘ ਵਾਲੇ ਵਿਚ ਇਕ 28 ਸਾਲਾ ਵਿਅਕਤੀ ਨੇ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਪਿਛਲੇ ਦਿਨੀਂ…

ਬਠਿੰਡਾ (ਇੰਟ.)- ਪਿੰਡ ਅਬਲੂ ਦੇ ਕੋਠੇ ਫੂਲਾ ਸਿੰਘ ਵਾਲੇ ਵਿਚ ਇਕ 28 ਸਾਲਾ ਵਿਅਕਤੀ ਨੇ ਆਪਣੀ ਪਤਨੀ ਅਤੇ ਸਹੁਰਿਆਂ ਤੋਂ ਪ੍ਰੇਸ਼ਾਨ ਹੋ ਕੇ ਪਿਛਲੇ ਦਿਨੀਂ ਆਪਣੀ ਲਾਇਸੈਂਸੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮਾਮਲੇ ਵਿਚ ਥਾਣਾ ਨੇਹਿਆਂਵਾਲਾ ਪੁਲਿਸ ਨੇ ਮ੍ਰਿਤਕ ਵਿਅਕਤੀਦੇ ਪਿਤਾ ਸਚਖੰਡ ਵਾਸੀ ਪਿੰਡ ਕੋਠੇ ਫੂਲਾ ਸਿੰਘ ਵਾਲੇ ਅਬਲੂ ਦੇ ਬਿਆਨਾਂ ‘ਤੇ ਮੁਲਜ਼ਮ ਪਤਨੀ ਕੁਲਦੀਪ ਕੌਰ ਅਤੇ ਉਸ ਦੇ ਦੋ ਸਗੇ ਭਰਾ ਰਣਜੀਤ ਸਿੰਘ ਅਤੇ ਜਗਸੀਰ ਸਿੰਘ ‘ਤੇ ਖੁਦਕੁਸ਼ੀ ਕਰਨ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮਾਮਲੇ ਵਿਚ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।

Can you predict death? - Telegraph India

ਦੇਸ਼ ਵਿਚ ਬੀਤੇ 24 ਘੰਟਿਆਂ ਵਿਚ ਆਏ 41,965 ਕੋਰੋਨਾ ਮਾਮਲੇ, 460 ਮਰੀਜ਼ਾਂ ਦੀ ਮੌਤ 

ਪੁਲਿਸ ਨੂੰ ਸ਼ਿਕਾਇਤ ਦੇ ਕੇ ਸਚਖੰਡ ਸਿੰਘ ਨੇ ਦੱਸਿਆ ਕਿ ਉਸ ਦੇ 28 ਸਾਲਾ ਪੁੱਤਰ ਚਿਰਾਗਦੀਨ ਦਾ ਵਿਆਹ ਪਿੰਡ ਭਲਾਈਆਣਾ ਵਾਸੀ ਕੁਲਦੀਪ ਕੌਰ ਦੇ ਨਾਲ ਹੋਇਆ ਸੀ। ਘਰੇਲੂ ਗੱਲਾਂ ਨੂੰ ਲੈ ਕੇ ਦੋਹਾਂ ਪਤੀ-ਪਤਨੀ ਵਿਚ ਵਿਵਾਦ ਚੱਲ ਰਿਹਾ ਸੀ। ਇਸ ਦੇ ਚੱਲਦੇ ਉਨ੍ਹਾਂ ਦੀ ਨੂੰਹ ਕੁਲਦੀਪ ਕੌਰ ਆਪਣੇ ਮਾਇਕੇ ਘਰ ਜਾ ਕੇ ਰਹਿਣ ਲੱਗੀ। ਇਸ ਤੋਂ ਬਾਅਦ ਉਸ ਦੇ ਪੁੱਤਰ ਦੇ ਸਹੁਰੇ ਵਾਲਿਆਂ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗੇ ਅਤੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ।

East Delhi: Bride receives bullet injury in celebratory firing

Read more- ਘਰੇਲੂ ਗੈਸ ਸਿਲੰਡਰ ਫਿਰ ਹੋਇਆ ਮਹਿੰਗਾ, ਇੰਨੇ ਰੁਪਏ ਵਧੀ ਕੀਮਤ
ਬੀਤੇ ਦਿਨੀਂ ਉਸ ਦੀ ਪਤਨੀ ਕੁਲਦੀਪ ਕੌਰ ਨੇ ਆਪਣੇ ਭਰਾ ਰਣਜੀਤ ਸਿੰਘ ਅਤੇ ਜਗਸੀਰ ਸਿੰਘ ਦੇ ਨਾਲ ਮਿਲ ਕੇ ਪੁੱਤਰ ਦੇ ਨਾਲ ਝਗੜਾ ਕੀਤਾ ਅਤੇ ਉਸ ਦੇ ਨਾਲ ਗਾਲ੍ਹਮੰਦਾ ਕੀਤਾ। ਇਸ ਤੋਂ ਬਾਅਦ ਉਸ ਦਾ ਪੁੱਤਰ ਕਾਫੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗਾ। ਇਸੇ ਪ੍ਰੇਸ਼ਾਨੀ ਦੇ ਚੱਲਦੇ ਬੀਤੀ 31 ਅਗਸਤ ਨੂੰ ਉਸ ਦੇ ਪੁੱਤਰ ਚਿਰਾਗਦੀਨ ਨੇ ਘਰ ਵਿਚ ਪਈ ਲਾਇਸੈਂਸੀ 12 ਬੋਰ ਦੀ ਰਾਈਫਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਗ੍ਰਿਫਤਾਰੀ ਲਈ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *