ਹਰੀਸ਼ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਮੁਹੰਮਦ ਮੁਸਤਫਾ, ‘ਜਲਦ ਹੱਲ ਹੋ ਜਾਣਗੇ ਮਸਲੇ’

ਚੰਡੀਗੜ੍ਹ: ਪੰਜਾਬ ਕਾਂਗਰਸ ਇੰਚਾਰਜ ਹਰੀਸ ਰਾਵਤ ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਵਾਉਣ ਲਈ ਚੰਡੀਗੜ੍ਹ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਦੀ ਪੰਜਾਬ ਮੁੱਖ ਮੰਤਰੀ ਕੈਪਟਨ…

ਚੰਡੀਗੜ੍ਹ: ਪੰਜਾਬ ਕਾਂਗਰਸ ਇੰਚਾਰਜ ਹਰੀਸ ਰਾਵਤ ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਵਾਉਣ ਲਈ ਚੰਡੀਗੜ੍ਹ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਦੀ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਜਾਰੀ ਹੈ। ਇਸ ਮੀਟਿੰਗ ਵਿਚ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਦੇ ਮਸਲੇ ਹੱਲ ਹੋ ਜਾਣਗੇ।

ਪੜੋ ਹੋਰ ਖਬਰਾਂ: ਸਤੰਬਰ ਮਹੀਨੇ 12 ਦਿਨ ਬੰਦ ਰਹਿਣਗੇ ਬੈਂਕ, ਦੇਖੋ ਛੁੱਟੀਆਂ ਦੀ ਪੂਰੀ ਸੂਚੀ

ਮਿਲੀ ਜਾਣਕਾਰੀ ਮੁਤਾਬਕ ਮੁਹੰਮਦ ਮੁਸਤਫਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੈਂ ਜੋ ਵੀ ਉਨ੍ਹਾਂ ਨਾਲ ਗੱਲ ਕੀਤੀ ਹੈ, ਉਹ ਉਸ ਨਾਲ ਸੈਟਿਸਫਾਈ ਹਨ ਤੇ ਮੈਂ ਜੋ ਵੀ ਸੁਝਾਅ ਦਿੱਤੇ ਹਨ ਉਨ੍ਹਾਂ ਨਾਲ ਮਸਲੇ ਹੱਲ ਹੋ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਮੈਂ ਇਹ ਨਹੀਂ ਕਹਾਂਗਾ ਕਿ ਕਾਂਗਰਸ ਵਿਚ ਮਸਲੇ ਨਹੀਂ ਹਨ। ਮਸਲੇ ਹਨ ਪਰ ਉਹ ਜਲਦੀ ਹੀ ਹੱਲ ਹੋ ਜਾਣਗੇ। 

ਪੜੋ ਹੋਰ ਖਬਰਾਂ: ਪਾਇਲ ਰੋਹਤਗੀ ਖਿਲਾਫ FIR ਦਰਜ, ਜਾਣੋ ਪੂਰਾ ਮਾਮਲਾ

Leave a Reply

Your email address will not be published. Required fields are marked *