ਚੰਡੀਗੜ੍ਹ- 2002 ਵਿੱਚ ਕੁਰੂਕਸ਼ੇਤਰ ਦੇ ਰਹਿਣ ਵਾਲੇ ਡੇਰੇ ਦੇ ਮੈਨੇਜਰ ਰਣਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਬਾਬਾ ਰਾਮ ਰਹੀਮ ‘ਤੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ, ਜਦਕਿ ਕਈ ਡੇਰਾ ਪ੍ਰੇਮੀ ਵੀ ਇਸ ਮਾਮਲੇ ‘ਚ ਦੋਸ਼ੀ ਹਨ। ਇਸ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆ ਰਹੀ ਹੈ।
ਪੜੋ ਹੋਰ ਖਬਰਾਂ: ਪੰਜਾਬ ਵਿਧਾਨ ਸਭਾ ਦੇ ਸਪੈਸ਼ਲ ਸੈਸ਼ਨ ਲਈ ਵ੍ਹਿਪ ਜਾਰੀ, ਸਾਰੇ ਵਿਧਾਇਕਾਂ ਨੂੰ ਹਾਜ਼ਰ ਰਹਿਣ ਦਾ ਹੁਕਮ
ਰਣਜੀਤ ਸਿੰਘ ਕਤਲ ਕੇਸ ਵਿਚ ਸੀਬੀਆਈ ਜੱਜ ਬਦਣ ਦੀ ਮੰਗ ਦੀ ਪਟੀਸ਼ਨ ਉੱਤੇ ਹਾਈਕੋਰਟ ਦੇ ਜਸਟਿਸ ਅਰਵਿੰਦ ਸਿੰਘ ਸਾਂਗਵਾਨ ਮਾਮਲੇ ਦੀ ਸੁਣਵਾਈ ਤੋਂ ਹਟ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ ਤੇ ਮਾਮਲਾ ਹੋਰ ਬੈਂਚ ਨੂੰ ਰੈਫਰ ਕਰ ਦਿੱਤਾ ਹੈ। ਪਿਛਲੀ ਸੁਣਵਾਈ ਵਿਚ ਜਸਟਿਸ ਸਾਂਗਵਾਨ ਨੇ ਸੀਬੀਆਈ ਕੋਰਟ ਵਲੋਂ ਇਸ ਮਾਮਲੇ ਵਿਚ ਫੈਸਲਾ ਸੁਣਾਉਣ ਉੱਤੇ ਰੋਕ ਲਾ ਦਿੱਤੀ ਸੀ।
ਪੜੋ ਹੋਰ ਖਬਰਾਂ: ਬਿਕਰਮ ਸਿੰਘ ਮਜੀਠੀਆ ਦਾ ਪ੍ਰਸ਼ਾਸਨ ‘ਤੇ ਹਮਲਾ, ਪੁਲਿਸ ਦੀ ਕਾਰਗੁਜ਼ਾਰੀ ‘ਤੇ ਵੀ ਚੁੱਕੇ ਸਵਾਲ



