ਚੰਡੀਗੜ੍ਹ (ਇੰਟ.)- ਪੰਜਾਬ ਵਿਧਾਨ ਸਭਾ ਦਾ ਇਜਲਾਸ ਦੁਬਾਰਾ ਸੱਦਣ ਦਾ ਸਪੀਕਰ ਵਲੋਂ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ 15 ਦਿਨਾਂ ਵਿਚ ਵਿਧਾਨ ਸਭਾ ਦਾ ਇਜਲਾਸ ਦੁਬਾਰਾ ਸੱਦਿਆ ਜਾਵੇਗਾ। ਇਸ ਸਬੰਧੀ ਵਿਧਾਇਕ ਹਰਮਿੰਦਰ ਗਿੱਲ ਨੇ ਵੀ ਸੰਕੇਤ ਦਿੱਤੇ ਹਨ।
ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਨੇ ਸਦਨ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਵੋਟ ਦੀ ਮੰਗ ਕੀਤੀ, ਜਿਸ ਦੇ ਵਿਰੋਧ’ ‘ਚ ਕਈ ਕਾਂਗਰਸੀ ਵਿਧਾਇਕਾਂ ਨੇ ਮਜੀਠੀਆ ਨੂੰ ਬੈਠਣ ਲਈ ਕਿਹਾ, ਜਿਸ ਤੋਂ ਬਾਅਦ ਸਪੀਕਰ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪਾਸ ਕਰ ਦਿੱਤਾ। ਇਸ ਤੋਂ ਪਹਿਲਾਂ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕਰ ਕੇ ਕੀਤੀ ਗਈ।
