ਚੰਡੀਗੜ੍ਹ: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ੁਰੂ ਹੋਇਆ ਕਿਸਾਨਾਂ ਦਾ ਅੰਦੋਲਨ ਪੰਜਾਬ ਸਣੇ ਪੂਰੇ ਦੇਸ਼ ਵਿਚ ਫੈਲਿਆ ਹੋਇਆ ਹੈ। ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ਉੱਤੇ ਪੁਲਿਸ ਵਲੋਂ ਪਰਚੇ ਦਰਜ ਕੀਤੇ ਗਏ ਤੇ ਲਗਾਤਾਰ ਇਸ ਮਸਲੇ ਉੱਤੇ ਸਿਆਸਤ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ ਅੱਜ ਸੰਯੁਕਤ ਕਿਸਾਨ ਮੋਰਚੇ ਨੇ ਪ੍ਰੈੱਸ ਕਾਨਫਰੰਸ ਕਰ ਕੇ ਸਿਆਸੀ ਪਾਰਟੀਆਂ ਲਈ ਹਿਦਾਇਤਾਂ ਜਾਰੀ ਕੀਤੀਆਂ ਹਨ।
ਪੜੋ ਹੋਰ ਖਬਰਾਂ: ਖੁਸ਼ਖਬਰੀ! ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ
ਸੰਯੁਕਤ ਕਿਸਾਨ ਮੋਰਚਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਸਿਆਸੀ ਪਾਰਟੀਆਂ ਦੇ ਨਾਂ ਆਪਣਾ ਸੰਦੇਸ਼ ਜਾਰੀ ਕੀਤਾ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੂੰ ਚੋਣ ਪ੍ਰਚਾਰ ਨਾ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਚੋਣ ਪ੍ਰਚਾਰ ਕਰਨ ਦੀ ਥਾਂ ਛੋਟੀਆਂ ਨੁੱਕੜ ਸਭਾਵਾਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਕਿਸਾਨ ਮੋਰਚੇ ਨੇ ਅੰਦੋਲਨ ਦੌਰਾਨ ਕਿਸਾਨਾਂ ਉੱਤੇ ਦਰਜ ਹੋਏ ਪਰਚਿਆਂ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਹੈ।
ਪੜੋ ਹੋਰ ਖਬਰਾਂ: ਸੁਖਬੀਰ ਸਿੰਘ ਬਾਦਲ ਵਲੋਂ ਪ੍ਰੋਗਰਾਮ ‘ਗੱਲ ਪੰਜਾਬ ਦੀ’ 6 ਦਿਨਾਂ ਲਈ ਮੁਲਤਵੀ



