ਚੰਡੀਗੜ੍ਹ- ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਖੇਤੀਬਾੜੀ ਬਿੱਲਾਂ ਖਿਲਾਫ ਸੰਘਰਸ਼ ਦਰਮਿਆਨ ਹੁਣ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗੁਰਨਾਮ ਸਿੰਘ ਚਢੂਨੀ ਦਾ ਕਹਿਣਾ ਹੈ ਕਿ ਹੁਣ ਭਾਰਤ ਬੰਦ 25 ਨੂੰ ਨਹੀਂ 27 ਸਤੰਬਰ ਨੂੰ ਕੀਤਾ ਜਾਵੇਗਾ ਤੇ ਇਸ ਬਾਰੇ ਜਲਦੀ ਹੀ ਸੰਯੁਕਤ ਕਿਸਾਨ ਮੋਰਚਾ ਵਲੋਂ ਐਲਾਨ ਕਰ ਦਿੱਤਾ ਜਾਵੇਗਾ।
ਪੜੋ ਹੋਰ ਖਬਰਾਂ: BKU ਉਗਰਾਹਾਂ ਦੀ ਅਗਵਾਈ ‘ਚ ਮੁਜ਼ੱਫਰਨਗਰ ਮਹਾਪੰਚਾਇਤ ਲਈ ਮਾਨਸਾ ਤੋਂ ਜਥਾ ਰਵਾਨਾ
ਇਸ ਦੌਰਾਨ ਗੁਰਨਾਮ ਸਿੰਘ ਚਢੂਨੀ ਇਸ ਦੌਰਾਨ ਕਰਨਾਲ ਲਾਠੀਚਾਰਜ ਉੱਤੇ ਗੱਲ ਕਰਦਿਆਂ ਕਿਹਾ ਕਿ ਕਿਸਾਨ ਕਾਨੂੰਨ ਵਿਵਸਥਾ ਖਰਾਬ ਨਹੀਂ ਕਰ ਰਹੇ ਬਲਕਿ ਸਰਕਾਰ ਵਲੋਂ ਕਾਨੂੰਨ ਵਿਵਸਥਾ ਖਰਾਬ ਕੀਤੀ ਜਾ ਰਹੀ ਹੈ। ਸਰਕਾਰ ਵਲੋਂ ਬਿਨਾਂ ਕਿਸੇ ਚਿਤਾਵਨੀ ਦੇ ਲਾਠੀਚਾਰਜ ਕੀਤੇ ਜਾ ਰਹੇ ਹਨ। ਸਾਨੂੰ ਅੰਦੋਲਨ ਬੰਦ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਇਨ੍ਹਾਂ ਖੇਤੀ ਕਾਨੂੰਨਾਂ ਨਾਲ ਕਿਸਾਨਾਂ ਦਾ ਸਾਰਾ ਕਾਰੋਬਾਰ ਕਾਰਪੋਰੇਟ ਕੋਲ ਚਲਾ ਜਾਵੇਗਾ। ਉਹ ਘੱਟ ਰੇਟ ਉੱਤੇ ਕਿਸਾਨਾਂ ਤੋਂ ਚੀਜ਼ਾਂ ਖਰੀਦੇਗਾ ਤੇ ਵਧੇਰੇ ਕੀਮਤਾਂ ਉੱਤੇ ਆਮ ਲੋਕਾਂ ਤੋਂ ਵੇਚੇਗਾ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ 25 ਸਤੰਬਰ ਨੂੰ ਭਾਰਤ ਬੰਦ ਦੀ ਕਾਲ ਨੂੰ ਹੁਣ 27 ਸਤੰਬਰ ਕਰ ਦਿੱਤਾ ਗਿਆ ਹੈ ਤੇ ਸੰਯੁਕਤ ਕਿਸਾਨ ਮੋਰਚਾ ਇਸ ਦੀ ਜਲਦੀ ਹੀ ਐਲਾਨ ਕਰੇਗਾ।
ਪੜੋ ਹੋਰ ਖਬਰਾਂ: ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਸਕਿਓਰਿਟੀ ਟਾਈਟ, ਟਿਕੈਤ ਬੋਲੇ-‘ਰੋਕਿਆ ਤਾਂ ਤੋੜ ਕੇ ਜਾਵਾਂਗੇ’
ਇਸ ਦੌਰਾਨ ਮੁਜ਼ੱਫਰਨਗਰ ਵਿਚ ਮਹਾਪੰਚਾਇਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ 5 ਤਰੀਕ ਨੂੰ ਮੁਜ਼ੱਫਰਨਗਰ ਵਿਚ ਮਹਾਪੰਚਾਇਤ ਵਿਚ ਵੱਡੀ ਗਿਣਤੀ ਵਿਚ ਕਿਸਾਨ ਇਕੱਠੇ ਹੋਣਗੇ। ਇਹ ਬਹੁਤ ਵੱਡੀ ਮਹਾਪੰਚਾਇਤ ਰਹਿਣ ਵਾਲੀ ਹੈ।
ਪੜੋ ਹੋਰ ਖਬਰਾਂ: ਬਠਿੰਡਾ ਦੀ ਨਹਿਰ ‘ਚ ਤੈਰਦੀ ਮਿਲੀ ਨੌਜਵਾਨ ਦੀ ਲਾਸ਼

