ਲੁਧਿਆਣਾ (ਇੰਟ.)- ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜਸਭਾ ਮੈਂਬਰ ਸੰਜੇ ਸਿੰਘ ਦੇ ਖਿਲਾਫ ਲੁਧਿਆਣਾ ਦੀ ਇਕ ਅਦਾਲਤ ਨੇ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਹੈ। ਇਹ ਵਾਰੰਟ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਵਲੋਂ ਦਾਇਰ ਮਾਨਹਾਨੀ ਮਾਮਲੇ ਵਿਚ ਜਾਰੀ ਕੀਤਾ ਗਿਆ ਹੈ। ਅਦਾਲਤ ਵਿਚ ਪੇਸ਼ ਨਾ ਹੋਣ ਕਾਰਣ ਸੰਜੇ ਸਿੰਘ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ। ਸੋਮਵਾਰ ਨੂੰ ਇਸ ਮਾਮਲੇ ਵਿਚ ਸੰਜੇ ਸਿੰਘ ਨੂੰ ਪੇਸ਼ ਹੋਣਾ ਸੀ ਅਤੇ ਸੀਨੀਅਰ ਅਕਾਲੀ ਨੇਤਾ ਮਹੇਸ਼ਇੰਦਰ ਸਿੰਘ ਗਰੇਵਾਲ ਦਾ ਕ੍ਰਾਸ ਐਗਜ਼ਾਮੀਨੇਸ਼ਨ ਹੋਣਾ ਸੀ। ਸੰਜੇ ਸਿੰਘ ਦੇ ਪੇਸ਼ ਨਾ ਹੋਣ ‘ਤੇ ਵਕੀਲਾਂ ਨੇ ਇਕ ਐਪਲੀਕੇਸ਼ਨ ਦਿੱਤੀ ਸੀ ਕਿ ਉਹ ਪੇਸ਼ ਨਹੀਂ ਹੋ ਸਕਦੇ। ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦਾ ਬੇਲ ਬਾਂਡ ਰੱਦ ਕਰ ਉਨ੍ਹਾਂ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤਾ।
Read more-ਕਰਨਾਲ ‘ਚ ਕਿਸਾਨ ਮਹਾ ਪੰਚਾਇਤ ਦੇ ਅੱਗੇ ਸੁਰੱਖਿਆ ਕੀਤੀ ਸਖ਼ਤ
ਹੁਣ ਉਨ੍ਹਾਂ ਨੂੰ ਅਦਾਲਤ ਵਿਚ ਖੁਦ ਪੇਸ਼ ਹੋਣਾ ਹੋਵੇਗਾ ਜਾਂ ਫਿਰ ਉਨ੍ਹਾਂ ਨੂੰ ਪੁਲਿਸ ਕਦੇ ਵੀ ਗ੍ਰਿਫਤਾਰ ਕਰ ਸਕਦੀ ਹੈ। ਉਨ੍ਹਾਂ ਖਿਲਾਫ ਇਹ ਮਾਮਲਾ ਐਡੀਸ਼ਨਲ ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਹਰਸਿਮਰਨ ਸਿੰਘ ਦੀ ਅਦਾਲਤ ਵਿਚ ਚੱਲ ਰਿਹਾ ਹੈ। ਉਹ ਪਿਛਲੇ ਲੰਬੇ ਸਮੇਂ ਤੋਂ ਅਦਾਲਤ ਵਿਚ ਪੇਸ਼ ਨਹੀਂ ਹੋ ਰਹੇ ਸਨ।
Punjab: Ludhiana court issued arrest warrant against AAP MP Sanjay Singh in defamation case filed by SAD leader Bikram Majithia
He didn’t appear before the court on Monday. Court directed police to arrest &present him before it before Sept 17: Majithia’s lawyer Daman Deep(6.09) pic.twitter.com/c2BXriPdZo— ANI (@ANI) September 6, 2021
ਜ਼ਿਕਰਯੋਗ ਹੈ ਕਿ 2017 ਵਿਚ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੇ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ‘ਤੇ ਨਸ਼ੇ ਦੇ ਵਪਾਰ ਨਾਲ ਜੁੜਣ ਅਤੇ ਹੋਰ ਕਈ ਤਰ੍ਹਾਂ ਦੇ ਦੋਸ਼ ਲਗਾਏ ਸਨ। ਜਿਸ ਤੋਂ ਬਾ੍ਦ ਬਿਕਰਮ ਸਿੰਘ ਮਜੀਠੀਆ ਨੇ ਲੁਧਿਆਣਾ ਦੀ ਅਦਾਲਤ ਵਿਚ ਮਾਨਹਾਨੀ ਦਾ ਕੇਸ ਦਰਜ ਕੀਤਾ ਸੀ। ਹੁਣ ਅਦਾਲਤ ਵਿਚ ਪੇਸ਼ ਨਾ ਹੋਣ ਦੀ ਵਜ੍ਹਾ ਨਾਲ ਸੰਜੇ ਸਿੰਘ ਦੇ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਹੈ।




