ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਕੋਈ ਸਹਿਮਤੀ ਨਹੀਂ ਬਣ ਸਕੀ

ਕਰਨਾਲ (ਇੰਟ.)- ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਚੱਲੀ 3 ਦੌਰ ਦੀ ਗੱਲਬਾਤ ਤੋਂ ਬਾਅਦ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਕਿਸਾਨਾਂ ਵਲੋਂ ਅਗਲੀ ਰਣਨੀਤੀ ਐਲਾਨ…

ਕਰਨਾਲ (ਇੰਟ.)- ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਚੱਲੀ 3 ਦੌਰ ਦੀ ਗੱਲਬਾਤ ਤੋਂ ਬਾਅਦ ਵੀ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਕਿਸਾਨਾਂ ਵਲੋਂ ਅਗਲੀ ਰਣਨੀਤੀ ਐਲਾਨ ਕਰਨ ਤੋਂ ਪਹਿਲਾਂ ਆਪਸੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਉਸ ਤੋਂ ਬਾਅਦ ਹੀ ਉਹ ਕੋਈ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਪ੍ਰਸ਼ਾਸਨ ਨਾਲ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਕਿਸਾਨ ਮੀਟਿੰਗ ਵਿਚੋਂ ਬਾਹਰ ਆ ਗਏ ਅਤੇ ਵਾਪਸ ਮਹਾਪੰਚਾਇਤ ਵਾਲੇ ਪਾਸੇ ਨੂੰ ਜਾ ਰਹੇ ਹਨ। ਤੁਹਾਨੂੰ ਦੱਸ ਦਈਏ ਕਿ ਪ੍ਰਸ਼ਾਸਨ ਵਲੋਂ ਕਿਸਾਨਾਂ ਦੇ ਇਕੱਠ ਨੂੰ ਦੇਖਦਿਆਂ ਹੋਇਆਂ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ। ਜਿਸ ਮਗਰੋਂ ਕਿਸਾਨਾਂ ਦਾ 11 ਮੈਂਬਰੀ ਵਫਦ ਗੱਲਬਾਤ ਲਈ ਪਹੁੰਚਿਆ ਸੀ। ਕਿਸਾਨਾਂ ਵਲੋਂ ਕਰਨਾਲ ਦੇ ਡੀ.ਸੀ. ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਗੱਲਬਾਤ ਬੇਸਿੱਟਾ ਰਹੀ ਪਰ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ।

 

Leave a Reply

Your email address will not be published. Required fields are marked *