ਚੰਡੀਗੜ੍ਹ- ਕੇਂਦਰ ਸਰਕਾਰ ਦੇ ਖੇਤੀਬਾੜੀ ਬਿੱਲਾਂ ਦੇ ਖਿਲਾਫ ਕਿਸਾਨ ਮੋਰਚੇ ਨੇ ਵੱਡਾ ਐਲਾਨ ਕਰ ਦਿੱਤਾ ਹੈ। ਮੋਰਚੇ ਵਲੋਂ ਭਾਜਪਾ ਤੇ ਉਸ ਦੀਆਂ ਸਹਿਯੋਗੀ ਪਾਰਟੀਆਂ ਨੂੰ ਛੱਡ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ 10 ਸਤੰਬਰ ਨੂੰ ਚੰਡੀਗੜ੍ਹ ਵਿਚ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ।
ਪੜੋ ਹੋਰ ਖਬਰਾਂ: ਪੰਜਾਬੀ ਨੌਜਵਾਨ ਦਾ ਅਮਰੀਕਾ ‘ਚ ਗੋਲੀਆਂ ਮਾਰ ਕੇ ਕਤਲ
ਇਸ ਦੇ ਨਾਲ ਹੀ ਕਿਸਾਨ ਮੋਰਚੇ ਵਲੋਂ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਸਿਆਸੀ ਪਾਰਟੀ ਵਲੋਂ ਚੋਣ ਤਰੀਕ ਦਾ ਐਲਾਨ ਹੋਣ ਤੱਕ ਕਿਸੇ ਵੀ ਤਰ੍ਹਾਂ ਦੀ ਰੈਲੀ ਨਾ ਕੀਤੀ ਜਾਵੇ। ਇਸ ਨਾਲ ਕਿਸਾਨੀ ਅੰਦੋਲਨ ਨੂੰ ਸੱਟ ਲੱਗ ਸਕਦੀ ਹੈ। ਜੇਕਰ ਕਿਸੇ ਵੀ ਪਾਰਟੀ ਵਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਉਸ ਨੂੰ ਕਿਸਾਨ ਅੰਦੋਲਨ ਵਿਰੋਧੀ ਕਰਾਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਮੋਰਚੇ ਵਲੋਂ ਇਹ ਵੀ ਕਿਹਾ ਗਿਆ ਹੈ ਕਿ ਸਿਆਸੀ ਪਾਰਟੀ ਇਸ ਮੀਟਿੰਗ ਵਿਚ ਸ਼ਾਮਲ ਹੋਣ ਤਾਂ ਕਿ ਉਨ੍ਹਾਂ ਦੇ ਕਿਸਾਨ ਅੰਦੋਲਨ ਹਿਤੈਸ਼ੀ ਹੋਣ ਦਾ ਪਤਾ ਲੱਗ ਸਕੇ।
ਪੜੋ ਹੋਰ ਖਬਰਾਂ: ਅਸਮ ‘ਚ 100 ਯਾਤਰੀਆਂ ਨਾਲ ਭਰੀਆਂ ਦੋ ਕਿਸ਼ਤੀਆਂ ਵਿਚਾਲੇ ਟੱਕਰ, ਕਈ ਲਾਪਤਾ

