ਭਾਰਤ ਵਿਚ ਬੀਤੇ 24 ਘੰਟਿਆਂ ਵਿਚ ਆਏ 43,263 ਕੋਰੋਨਾ ਮਾਮਲੇ, 338 ਦੀ ਮੌਤ

ਨਵੀਂ ਦਿੱਲੀ (ਇੰਟ.)- ਦੇਸ਼ ‘ਚ ਕੋਰੋਨਾ ਦੀ ਲਾਗ ਇੱਕ ਵਾਰ ਫਿਰ ਵਧ ਗਈ ਹੈ। ਕੇਰਲ ਵਿੱਚ 70 ਫੀਸਦੀ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ…

ਨਵੀਂ ਦਿੱਲੀ (ਇੰਟ.)- ਦੇਸ਼ ‘ਚ ਕੋਰੋਨਾ ਦੀ ਲਾਗ ਇੱਕ ਵਾਰ ਫਿਰ ਵਧ ਗਈ ਹੈ। ਕੇਰਲ ਵਿੱਚ 70 ਫੀਸਦੀ ਤੋਂ ਵੱਧ ਕੇਸ ਦਰਜ ਕੀਤੇ ਜਾ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ 43,263 ਨਵੇਂ ਕੋਰੋਨਾ ਕੇਸ ਆਏ ਹਨ। ਇਸ ਤੋਂ ਇੱਕ ਦਿਨ ਪਹਿਲਾਂ 37,875 ਮਾਮਲੇ ਆਏ ਸੀ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 338 ਕੋਰੋਨਾ ਸੰਕਰਮਿਤ ਲੋਕਾਂ ਨੇ ਆਪਣੀ ਜਾਨ ਗੁਆਈ। 40,567 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਯਾਨੀ 2358 ਐਕਟਿਵ ਮਾਮਲੇ ਵਧੇ ਹਨ। ਕੋਰੋਨਾ ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 31 ਲੱਖ 39 ਹਜ਼ਾਰ ਲੋਕ ਸੰਕਰਮਿਤ ਹੋਏ ਹਨ। ਇਨ੍ਹਾਂ ਚੋਂ 4 ਲੱਖ 41 ਹਜ਼ਾਰ 749 ਲੋਕਾਂ ਦੀ ਮੌਤ ਹੋ ਚੁੱਕੀ ਹੈ।

Coronavirus Latest Updates: New 6,218 Covid-10 cases reported in Maharashtra

Read more- ਕਰਨਾਲ ਵਿਚ ਇੰਟਰਨੈੱਟ ਸੇਵਾਵਾਂ ਬੰਦ, ਪ੍ਰੀਖਿਆਰਥੀਆਂ ਨੂੰ ਖੁਦ ਕਰਨੀ ਹੋਵੇਗੀ ਵਿਵਸਥਾ

ਚੰਗੀ ਗੱਲ ਇਹ ਹੈ ਕਿ ਹੁਣ ਤੱਕ 3 ਕਰੋੜ 23 ਲੱਖ 4 ਹਜ਼ਾਰ ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ ਚਾਰ ਲੱਖ ਤੋਂ ਘੱਟ ਹੈ। ਕੁੱਲ 3 ਲੱਖ 93 ਹਜ਼ਾਰ 614 ਲੋਕ ਅਜੇ ਵੀ ਕੋਰੋਨਾ ਵਾਇਰਸ ਨਾਲ ਸੰਕਰਮਿਤ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ 8 ਸਤੰਬਰ ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 71 ਕਰੋੜ 65 ਲੱਖ 97 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 86.91 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈਸੀਐਮਆਰ) ਅਨੁਸਾਰ, ਹੁਣ ਤੱਕ 53.68 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਆਖਰੀ ਦਿਨ 18.17 ਲੱਖ ਕੋਰੋਨਾ ਨਮੂਨੇ ਟੈਸਟ ਕੀਤੇ ਗਏ, ਜਿਨ੍ਹਾਂ ਦੀ ਪੌਜ਼ੇਟੀਵਿਟੀ ਦਰ 3 ਪ੍ਰਤੀਸ਼ਤ ਤੋਂ ਘੱਟ ਹੈ।

Leave a Reply

Your email address will not be published. Required fields are marked *