ਪੰਜਾਬੀ ਯੂਨੀਵਰਸਿਟੀ ਪ੍ਰੀਖਿਆ ਸ਼ਾਖਾ ‘ਚ ਲੱਗੀ ਭਿਆਨਕ ਅੱਗ, ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਵੀਰਵਾਰ ਤੜਕ ਸਵੇਰੇ ਅਚਾਨਕ ਇਸ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਤੇ ਅੱਗ…

ਪਟਿਆਲਾ: ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਵਿੱਚ ਭਿਆਨਕ ਅੱਗ ਲੱਗ ਗਈ ਹੈ। ਵੀਰਵਾਰ ਤੜਕ ਸਵੇਰੇ ਅਚਾਨਕ ਇਸ ਇਮਾਰਤ ਵਿੱਚੋਂ ਧੂੰਆਂ ਨਿਕਲਦਾ ਦੇਖਿਆ ਗਿਆ ਤੇ ਅੱਗ ਦੀਆਂ ਲਪਟਾਂ ‘ਚ ਤਬਦੀਲ ਹੋ ਗਿਆ। ਪ੍ਰੀਖਿਆ ਸ਼ਾਖਾ ਦੀਆਂ ਦੋ ਮੰਜ਼ਿਲਾ ਅੱਗ ਦੀ ਲਪੇਟ ਵਿਚ ਆ ਗਈਆਂ ਹਨ।

ਦੱਸ ਦੇਈਏ ਕਿ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਮੌਕੇ ‘ਤੇ ਪੁੱਜੇ ਅਤੇ 10 ਵਜੇ ਤਕ ਅੱਗ ‘ਤੇ ਕਾਬੂ ਪਾਉਣ ਦਾ ਕੰਮ ਜਾਰੀ ਰਿਹਾ ਹੈ। ਦੱਸਣਯੋਗ ਹੈ ਕਿ ਪ੍ਰੀਖਿਆ ਸ਼ਾਖਾ ਯੂਨੀਵਰਸਿਟੀ ਦੀ ਅਹਿਮ ਬ੍ਰਾਂਚ ਹੈ।  ਜਿੱਥੇ ਵਿਦਿਆਰਥੀਆਂ ਦੇ ਪੇਪਰਾਂ ਨਾਲ ਸਬੰਧਤ ਸਾਰਾ ਰਿਕਾਰਡ ਮੌਜੂਦ ਹੁੰਦਾ ਹੈ। ਵੀਰਵਾਰ ਲੱਗੀ ਅੱਗ ਵਿਚ ਕਾਫੀ ਰਿਕਾਰਡ ਤੇ ਹੋਰ ਸਮੱਗਰੀ ਸੁਆਹ ਹੋਣ ਦਾ ਅਨੁਮਾਨ ਹੈ।


ਅਪਡੇਟ ਜਾਰੀ …

Leave a Reply

Your email address will not be published. Required fields are marked *