ਮੁਹਾਲੀ ‘ਚ ਬੇਰੁਜ਼ਗਾਰ ਅਧਿਆਪਕਾਂ ਦਾ ਹੱਲਾ-ਬੋਲ, ਸੜਕਾਂ ਕੀਤੀਆਂ ਜਾਮ

ਚੰਡੀਗੜ੍ਹ- ਲੰਬੇਂ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਗੁਜ਼ਾਰਿਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ ਅੱਜ ਹੱਲਾ ਬੋਲ ਦਿੱਤਾ ਹੈ।…

ਚੰਡੀਗੜ੍ਹ- ਲੰਬੇਂ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਨੂੰ ਗੁਜ਼ਾਰਿਸ਼ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਨੇ ਸਰਕਾਰ ਖਿਲਾਫ ਅੱਜ ਹੱਲਾ ਬੋਲ ਦਿੱਤਾ ਹੈ। ਮੁਹਾਲੀ ਦੇ 7 ਫੇਸ ਦੀਆਂ ਸੜਕਾਂ ਬੇਰੁਜ਼ਗਾਰ ਅਧਿਆਪਕਾਂ ਵਲੋਂ ਜਾਮ ਕਰ ਦਿੱਤੀਆਂ ਗਈਆਂ ਹਨ।

ਪੜੋ ਹੋਰ ਖਬਰਾਂ: AK-47 ਦੇ ਦਮ ‘ਤੇ ਚੱਲੇਗੀ ਇਕਨਾਮੀ, ਇਹ ਬੰਦੂਕਧਾਰੀ ਹੈ ਅਫਗਾਨਿਸਤਾਨ ਦੇ ਸੈਂਟਰਲ ਬੈਂਕ ਦਾ ਚੀਫ

ਤੁਹਾਨੂੰ ਦੱਸ ਦਈਏ ਕਿ ਬੀਤੇ ਲੰਬੇ ਸਮੇਂ ਤੋਂ ਅਧਿਆਪਕ ਨੌਕਰੀ ਦੀ ਮੰਗ ਨੂੰ ਲੈ ਕੇ ਧਰਨੇ ਦੇ ਰਹੇ ਸਨ। ਇਸੇ ਵਿਚਾਲੇ ਅੱਜ ਉਨ੍ਹਾਂ ਨੇ ਮੁਹਾਲੀ ਫੇਸ 7 ਦੀਆਂ ਸੜਕਾਂ ਜਾਮ ਕੀਤੀਆਂ ਹਨ। ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਸਰਕਾਰ ਨਾਲ ਕਈ ਮੀਟਿੰਗਾਂ ਵੀ ਕੀਤੀਆਂ ਗਈਆਂ ਪਰ ਉਨ੍ਹਾਂ ਦੇ ਮਸਲੇ ਦਾ ਕੋਈ ਹੱਲ ਨਹੀਂ ਨਿਕਲਿਆ। ਧਰਨੇ ਦੌਰਾਨ ਅਧਿਆਪਕ ਮੰਗ ਕਰ ਰਹੇ ਹਨ ਕਿ ਓਵਰ ਏਜ ਅਧਿਆਪਕਾਂ ਨੂੰ ਇਕ ਮੌਕਾ ਦਿੱਤਾ ਜਾਵੇ। ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਵਿਚਾਰਿਆ ਜਾਵੇ ਤੇ ਉਨ੍ਹਾਂ ਦਾ ਕੋਈ ਢੁੱਕਵਾਂ ਹੱਲ ਕੱਢਿਆ ਜਾਵੇ।

ਪੜੋ ਹੋਰ ਖਬਰਾਂ: ਕੋਰੋਨਾ ਕਾਰਨ ਵਧੀ ਟੀਮ ਇੰਡੀਆ ਦੀ ਟੈਨਸ਼ਨ, 5ਵੇਂ ਟੈਸਟ ਤੋਂ ਪਹਿਲਾਂ ਇਕ ਹੋਰ ਮੈਂਬਰ ਪਾਜ਼ੇਟਿਵ

Leave a Reply

Your email address will not be published. Required fields are marked *