ਚੰਡੀਗੜ੍ਹ- ਰੈਗੂਲਰ ਕਰਨ ਦੇ ਨਾਲ-ਨਾਲ ਆਪਣੀਆਂ ਹੋਰ ਹੱਕੀ ਮੰਗਾਂ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਅੱਜ ਹੱਲਾ-ਬੋਲ ਦਿੱਤਾ ਹੈ। ਪੰਜਾਬ ਰੋਡਵੇਜ਼ ਦੇ ਮੁਲਾਜ਼ਮ ਸਿਸਵਾਂ ਫਾਰਮ ਹਾਊਸ ਵੱਲ ਵਧ ਰਹੇ ਹਨ। ਇਸ ਦੌਰਾਨ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਰਿਹਾਇਸ਼ ਦਾ ਘੇਰਾਓ ਕਰਨ ਦਾ ਮਨ ਬਣਾਇਆ ਗਿਆ ਹੈ।
ਪੜੋ ਹੋਰ ਖਬਰਾਂ: ਅੱਜ ਚੰਡੀਗੜ੍ਹ ‘ਚ ਲੱਗੇਗੀ ਕਿਸਾਨਾਂ ਦੀ ਕਚਿਹਰੀ, ਸਾਰੀਆਂ ਗੈਰ-ਭਾਜਪਾ ਪਾਰਟੀਆਂ ਨੂੰ ਸ਼ਾਮਲ ਹੋਣ ਦੀ ਹਦਾਇਤ
ਦੱਸ ਦਈਏ ਕਿ ਰੋਡਵੇਜ਼ ਮੁਲਾਜ਼ਮਾਂ ਨੇ ਬੀਤੇ ਦਿਨ ਵੀ ਸਰਕਾਰ ਨਾਲ ਗੱਲਬਾਤ ਕੀਤੀ ਸੀ ਪਰ ਇਹ ਮੁਲਾਕਾਤ ਬੇਸਿੱਟਾ ਰਹੀ ਸੀ। ਇਸ ਦੌਰਾਨ ਮੁਲਾਜ਼ਮਾਂ ਨੇ ਮੁੱਖ ਮੰਤਰੀ ਰਿਹਾਇਸ਼ ਘੇਰਨ ਦੀ ਗੱਲ ਵੀ ਕਹੀ ਸੀ। ਦੱਸ ਦਈਏ ਕਿ ਪੰਜਾਬ ਰੋਡਵੇਜ਼ ਤੇ PRTC ਦੇ ਮੁਲਾਜ਼ਮ 6 ਸਤੰਬਰ ਤੋਂ ਪ੍ਰਦਰਸ਼ਨ ਕਰ ਰਹੇ ਹਨ। ਦੱਸ ਦਈਏ ਕਿ ਪੰਜਾਬ ਰੋਡਵੇਜ਼/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੁਨੀਅਨ ਪੰਜਾਬ ਨੇ ਕਿਹਾ ਹੈ ਕਿ ਸਰਕਾਰ ਸਾਨੂੰ ਲੰਮੇ ਸਮੇਂ ਤੋਂ ਲਾਰੇ ਲਗਾ ਰਹੀ ਹੈ ਤੇ ਹੁਣ ਉਹਨਾਂ ਦੇ ਸਬਰ ਦਾ ਬੰਨ੍ਹ ਟੁੱਟ ਚੁੱਕਾ ਹੈ।
ਪੜੋ ਹੋਰ ਖਬਰਾਂ: ‘ਕਿਸਾਨ ਕਚਿਹਰੀ’ ਲਈ ਕਾਂਗਰਸ ਦਾ 3 ਮੈਂਬਰੀ ਪੈਨਲ ਤਿਆਰ, ਸਿੱਧੂ ਵੀ ਸ਼ਾਮਲ
ਦੱਸ ਦਈਏ ਕਿ ਮੁਲਾਜ਼ਮ ਕਹਿ ਰਹੇ ਹਨ ਕਿ ਪਨਬੱਸ ਅਤੇ ਪੀ.ਆਰ.ਟੀ.ਸੀ ਦੇ ਕੱਚੇ ਕਾਮਿਆਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹਨ। ਇਸ 10,000 ਸਰਕਾਰੀ ਬੱਸਾਂ ਦਾ ਫਲੀਟ ਤੇ ਸਰਕਾਰੀ ਟਰਾਂਸਪੋਰਟ ਵਿਚ ਠੇਕੇ ‘ਤੇ ਰੱਖੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ ਸ਼ਾਮਲ ਹੈ।
ਪੜੋ ਹੋਰ ਖਬਰਾਂ: ਹੁਣ ਪਿਆਜ ਵੀ ਕਢਾਉਣਗੇ ‘ਹੰਝੂ’, ਕੀਮਤਾਂ ਹੋ ਸਕਦੀਆਂ ਨੇ ਦੁੱਗਣੀਆਂ



