ਚੰਡੀਗੜ੍ਹ- ਚੰਡੀਗੜ੍ਹ ਵਿਚ ਵਿਚ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਹੀ ਰੈਲੀ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਮੁੱਖ ਮੰਤਰੀ ਵਲੋਂ ਮੁਲਾਜ਼ਮਾਂ ਨੂੰ ਮੁਲਾਕਾਤ ਦਾ ਸਮਾਂ ਦੇ ਦਿੱਤਾ ਗਿਆ ਹੈ।
ਪੜੋ ਹੋਰ ਖਬਰਾਂ: ਵੱਡੀ ਖਬਰ: ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਣੀ ਨੇ ਦਿੱਤਾ ਅਸਤੀਫਾ
ਮਿਲੀ ਜਾਣਕਾਰੀ ਮੁਤਾਬਕ ਮੁਲਾਜ਼ਮ 20 ਸਤੰਬਰ ਨੂੰ ਪੰਜਾਬ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ। ਚੰਡੀਗੜ੍ਹ ਦੇ 39 ਸੈਟਕਰ ਵਿਚ ਮੁਲਾਜ਼ਮਾਂ ਵਲੋਂ ਰੈਲੀ ਕੀਤੀ ਜਾ ਰਹੀ ਹੈ ਤੇ ਇਸ ਰੈਲੀ ਵਿਚ ਯੂਟੀ ਮੁਲਾਜ਼ਮ ਵੀ ਸ਼ਾਮਲ ਹਨ। ਇਸ ਰੈਲੀ ਤੋਂ ਬਾਅਦ ਮੁਲਾਜ਼ਮਾਂ ਦਾ ਮੁੱਖ ਮੰਤਰੀ ਰਿਹਾਇਸ਼ ਘੇਰਨ ਦਾ ਮਨ ਹੈ। ਮੁਲਾਜ਼ਮ ਬੀਤੇ ਕਈ ਦਿਨਾਂ ਤੋਂ 6ਵਾਂ ਪੇਅ ਕਮਿਸ਼ਨ ਲਾਗੂ ਕਰਨ ਦੀ ਮੰਗ ਕਰ ਰਹੇ ਹਨ। ਮੰਗਾਂ ਪੂਰੀਆਂ ਨਾ ਹੋਣ ਉੱਤੇ ਮੁਲਾਜ਼ਮਾਂ ਨੇ 2 ਅਕਤੂਬਰ ਨੂੰ ਪਟਿਆਲਾ ਵਿਚ ਪੱਕੇ ਮੋਰਚੇ ਲਾਉਣ ਦਾ ਵੀ ਐਲਾਨ ਕੀਤਾ ਹੈ।
ਪੜੋ ਹੋਰ ਖਬਰਾਂ: ਗੁਰਦਾਸਪੁਰ ਪੁਲਿਸ ਵਲੋਂ ਚੋਰੀ ਦੇ 30 ਮੋਟਰਸਾਈਕਲਾਂ ਸਣੇ ਤਿੰਨ ਗ੍ਰਿਫ਼ਤਾਰ

