ਨਵੀਂ ਦਿੱਲੀ- ਦੇਸ਼ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਸਿਹਤ ਮੰਤਰਾਲਾ ਦੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ ਵਿਚ 27,254 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਦਕਿ ਇਸ ਤੋਂ ਇਕ ਦਿਨ ਪਹਿਲਾਂ 28 ਹਜ਼ਾਰ ਤੋਂ ਵਧੇਰੇ ਮਾਮਲੇ ਸਾਹਮਣੇ ਆਏ ਸਨ। ਉਥੇ ਹੀ ਤਾਜ਼ਾ ਮਾਮਲਿਆਂ ਵਿਚੋਂ 20 ਹਜ਼ਾਰ ਤੋਂ ਵਧੇਰੇ ਮਾਮਲੇ ਸਿਰਫ ਕੇਰਲ ਵਿਚ ਦਰਜ ਕੀਤੇ ਗਏ ਹਨ। ਬੀਤੇ 24 ਘੰਟਿਆਂ ਦੌਰਾਨ 219 ਲੋਕਾਂ ਦੀ ਮੌਤ ਹੋਈ ਹੈ, ਜਿਨ੍ਹਾਂ ਵਿਚੋਂ 67 ਮੌਤਾਂ ਕੇਰਲ ਵਿਚ ਹੋਈਆਂ ਹਨ।
ਪੜੋ ਹੋਰ ਖਬਰਾਂ: ਕਰਨਾਟਕ ‘ਚ ਭਿਆਨਕ ਸੜਕੀ ਹਾਦਸਾ, ਦੋ ਵਾਹਨਾਂ ਦੀ ਟੱਕਰ ‘ਚ 8 ਲੋਕਾਂ ਦੀ ਮੌਤ
ਸਿਹਤ ਮੰਤਰਾਲਾ ਦੀ ਤਾਜ਼ਾ ਰਿਪੋਰਟ ਮੁਤਾਬਕ ਬੀਤੇ 24 ਘੰਟਿਆਂ ਦੌਰਾਨ 37,687 ਲੋਕ ਕੋਰੋਨਾ ਮੁਕਤ ਹੋਏ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਕੁੱਲ ਰਿਕਵਰੀ ਦਾ ਅੰਕੜਾ 3,24,47,032 ਉੱਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਹੁਣ ਤੱਕ ਦੇਸ਼ ਵਿਚ ਕੁੱਲ 3,32,64,175 ਮਾਮਲੇ ਦਰਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 3,74,269 ਸਰਗਰਮ ਮਾਮਲੇ ਹਨ ਤੇ 4,42,874 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਪੜੋ ਹੋਰ ਖਬਰਾਂ: ਪੰਜਾਬ ਹੜ੍ਹ ਦਾ ਕਹਿਰ, CM ਕੈਪਟਨ ਅਮਿਰੰਦਰ ਸਿੰਘ ਨੇ ਦਿੱਤੇ ਇਹ ਹੁਕਮ



