ਲਕਸ਼ਮੀ ਕਾਂਤਾ ਚਾਵਲਾ ਪਹੁੰਚੀ ਜਲਿਆਂਵਾਲਾ ਬਾਗ, ਕਿਹਾ-‘ਕੇਂਦਰ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹੁੰਚਾਈ ਠੇਸ’

ਅੰਮ੍ਰਿਤਸਰ- ਸਾਬਕਾ ਸਿਹਤ ਮੰਤਰੀ ਲਕਸ਼ਮੀਕਾਂਤਾ ਚਾਵਲਾ ਅੱਜ ਜਲਿਆਂਵਾਲਾ ਬਾਗ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਇਤਿਹਾਸ ਨਾਲ ਛੇੜਛਾੜ…

ਅੰਮ੍ਰਿਤਸਰ- ਸਾਬਕਾ ਸਿਹਤ ਮੰਤਰੀ ਲਕਸ਼ਮੀਕਾਂਤਾ ਚਾਵਲਾ ਅੱਜ ਜਲਿਆਂਵਾਲਾ ਬਾਗ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨੇ ਸਰਕਾਰ ਨੂੰ ਲੰਬੇ ਹੱਥੀਂ ਲੈਂਦਿਆਂ ਕਿਹਾ ਕਿ ਇਤਿਹਾਸ ਨਾਲ ਛੇੜਛਾੜ ਕਰ ਕੇ ਕੇਂਦਰ ਸਰਕਾਰ ਨੇ ਲੋਕਾਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਠੇਸ ਪਹੁੰਚਾਈ ਹੈ।

ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ ਪੰਜਾਬ CM ਨੂੰ ਲਿਖੀ ਚਿੱਠੀ, ਰੱਖੀਆਂ ਇਹ ਮੰਗਾਂ

ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਜਲਿਆਂਵਾਲਾ ਬਾਗ ਬੰਦ ਸੀ ਤੇ ਇਹ ਕਿਹਾ ਗਿਆ ਕਿ ਉਹ ਜਲਿਆਂਵਾਲਾ ਬਾਗ ਨੂੰ ਨਵਾਂ ਬਣਾ ਰਹੇ ਹਨ। ਨਵਾਂ ਬਣਾਉਣ ਦੇ ਨਾਂ ਉੱਤੇ ਉਨ੍ਹਾਂ ਨੇ ਇਤਿਹਾਸ ਨੂੰ ਖਤਮ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਖੂਹ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਲਈ ਲਾਈ ਗਈ ਮਸ਼ਾਲ ਵੀ ਖਤਮ ਕਰ ਦਿੱਤੀ ਗਈ ਹੈ। ਵਿਰਾਸਤ ਦਾ ਮਤਲਬ ਪੁਰਾਣੀਆਂ ਚੀਜ਼ਾਂ ਨੂੰ ਠੀਕ ਕਰਨਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਕਮੇਟੀ ਦੇ ਮੈਂਬਰ ਇਥੇ ਆਉਂਦੇ ਹੀ ਨਹੀਂ। ਇਸ ਕੰਮ ਵਿਚ ਜਾਂਚ ਹੋਣੀ ਚਾਹੀਦੀ ਹੈ ਕਿ 20 ਕਰੋੜ ਰੁਪਏ ਕਿੱਥੇ ਲੱਗੇ ਹਨ। ਲਕਸ਼ਮੀਕਾਂਤਾ ਚਾਵਲਾ ਨੇ ਕਿਹਾ ਕਿ ਜੋ ਸੈਲਾਨੀ ਇਥੇ ਆਉਂਦੇ ਹਨ ਉਨ੍ਹਾਂ ਨੂੰ ਇਹ ਅਹਿਸਾਸ ਹੀ ਨਹੀਂ ਹੁੰਦਾ ਕਿ ਉਹ ਜਲਿਆਂਵਾਲਾ ਬਾਗ ਆਏ ਹਨ।

ਪੜੋ ਹੋਰ ਖਬਰਾਂ: ਭਾਰਤ-ਪਾਕਿ ਸਰਹੱਦ ਨੇੜੇ ਮੁੜ ਦਿਖਿਆ ਡਰੋਨ, ਸਰਚ ਅਭਿਆਨ ਜਾਰੀ

Leave a Reply

Your email address will not be published. Required fields are marked *