ਨਵੀਂ ਦਿੱਲੀ- ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਅੱਜ ਯਾਨੀ ਸੋਮਵਾਰ ਨੂੰ ਭਾਜਪਾ ’ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਹਰਦੀਪ ਪੁਰੀ ਅਤੇ ਆਰ.ਪੀ. ਸਿੰਘ ਦੀ ਮੌਜੂਦਗੀ ’ਚ ਭਾਜਪਾ ਦੀ ਮੈਂਬਰਤਾ ਗ੍ਰਹਿਣ ਕੀਤੀ। ਦੱਸਣਯੋਗ ਹੈ ਕਿ ਗਿਆਨੀ ਜ਼ੈਲ ਸਿੰਘ ਦੇ ਜਵਾਈ ਸਰਵਨ ਸਿੰਘ ਚੰਨੀ ਵੀ 2019 ’ਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਹੋਰ ਭਾਜਪਾ ਨੇਤਾਵਾਂ ਦੀ ਮੌਜੂਦਗੀ ’ਚ ਭਾਜਪਾ ’ਚ ਸ਼ਾਮਲ ਹੋਏ ਸਨ।
ਪੜੋ ਹੋਰ ਖਬਰਾਂ: ਨਵਾਂਸ਼ਹਿਰ ‘ਚ ਖੇਤੀਬਾੜੀ ਕਾਲਜ ਦਾ ਨੀਂਹ ਪੱਥਰ ਰੱਖਣ ਪਹੁੰਚੇ ਕੈਪਟਨ ਅਮਰਿੰਦਰ ਸਿੰਘ
ਜ਼ਿਕਰਯੋਗ ਹੈ ਕਿ ਗਿਆਨੀ ਜ਼ੈਲ ਸਿੰਘ ਭਾਰਤ ਦੇ 7ਵੇਂ ਰਾਸ਼ਟਰਪਤੀ ਸਨ। ਉਨ੍ਹਾਂ ਨੇ 1982 ਤੋਂ 1987 ਤੱਕ ਰਾਸ਼ਟਰਪਤੀ ਦਾ ਅਹੁਦਾ ਸੰਭਾਲਿਆ। ਜ਼ੈਲ ਸਿੰਘ ਗ੍ਰਹਿ ਮੰਤਰੀ ਸਮੇਤ ਕੇਂਦਰੀ ਮੰਤਰੀਮੰਡਲ ਦੇ ਕਈ ਮੰਤਰੀ ਅਹੁਦਿਆਂ ’ਤੇ ਰਹੇ। ਜ਼ੈਲ ਸਿੰਘ 1972 ’ਚ ਪੰਜਾਬ ਦੇ ਕਾਂਗਰਸ ਦੇ ਮੁੱਖ ਮੰਤਰੀ ਦੇ ਰੂਪ ’ਚ ਚੁਣੇ ਗਏ ਸਨ।
ਪੜੋ ਹੋਰ ਖਬਰਾਂ: ਦਿੱਲੀ ‘ਚ ਢਹਿ ਢੇਰੀ ਹੋਈ 4 ਮੰਜ਼ਿਲਾ ਇਮਾਰਤ, 3 ਲੋਕਾਂ ਦੀ ਮੌਤ, ਕਈਆਂ ਦੇ ਦੱਬੇ ਹੋਣ ਦਾ ਖਦਸ਼ਾ



