ਕਿਸਾਨ ਆਗੂ ਚਢੂਨੀ ਦਾ ਵੱਡਾ ਐਲਾਨ, 16 ਸਤੰਬਰ ਨੂੰ ਤਰਨਤਾਰਨ ‘ਚ ਕੀਤੀ ਜਾਵੇਗੀ ਵੱਡੀ ਰੈਲੀ

ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਖਿਲਾਫ ਸੰਘਰਸ਼ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗੁਰਨਾਮ ਸਿੰਘ ਚਢੂਨੀ ਨੇ ਤਰਨਤਾਰ ਵਿਚ…

ਚੰਡੀਗੜ੍ਹ: ਖੇਤੀਬਾੜੀ ਕਾਨੂੰਨਾਂ ਖਿਲਾਫ ਸੰਘਰਸ਼ ਨੂੰ ਲੈ ਕੇ ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗੁਰਨਾਮ ਸਿੰਘ ਚਢੂਨੀ ਨੇ ਤਰਨਤਾਰ ਵਿਚ ਵਿਚ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਹੈ। 

ਪੜੋ ਹੋਰ ਖਬਰਾਂ: ਚੰਗੀ ਨੀਂਦ ਲਈ ਅਪਣਾਓ ਇਹ ਟਿੱਪਸ, ਬਣੀ ਰਹੇਗੀ ਸਰੀਰ ‘ਚ ਐਨਰਜੀ

ਤੁਹਾਨੂੰ ਦੱਸ ਦਈਏ ਕਿ ਇਹ ਰੈਲੀ ਮਿਸ਼ਨ ਪੰਜਾਬ ਤਹਿਤ ਅਮਰਕੋਟ ਵਿਚ 16 ਸਤੰਬਰ ਨੂੰ ਸਵੇਰੇ 10 ਵਜੇ ਦਾਣਾ ਮੰਡੀ ਵਿਚ ਕੀਤੀ ਜਾਵੇਗੀ। ਇਸ ਦੌਰਾਨ ਕਿਸਾਨ ਆਗੂ ਨੇ ਸਾਰੇ ਕਿਸਾਨ ਤੇ ਮਜ਼ਦੂਰ ਵਰਗ ਨੂੰ ਇਸ ਰੈਲੀ ਵਿਚ ਹਿੱਸਾ ਲੈਣ ਦੀ ਅਪੀਲ ਕੀਤੀ। ਕਿਸਾਨ ਆਗੂ ਗੁਰਨਾਮ ਸਿੰਘ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮੋਰਚਾ ਮਜ਼ਬੂਤ ਕਰਨਾ ਹੈ। ਸਾਰੇ ਭਰਾਵਾਂ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਇਸ ਇਕੱਠ ਵਿਚ ਪਹੁੰਚੋ ਤੇ ਹਾਲਾਤਾਂ ਨੂੰ ਸੁਧਾਰਣ ਲਈ ਅੱਗੇ ਆ ਰਹੇ ਨੌਜਵਾਨਾਂ ਦਾ ਸਹਿਯੋਗ ਕਰੋ।

ਪੜੋ ਹੋਰ ਖਬਰਾਂ: ਸਿਰਫ ਔਰਤਾਂ ਚਲਾਉਣਗੀਆਂ Ola ਦਾ ਇਲੈਕਟ੍ਰਿਕ ਸਕੂਟਰ ਕਾਰਖਾਨਾ, 10 ਹਜ਼ਾਰ ਦੀ ਹੋਵੇਗੀ ਭਰਤੀ

Leave a Reply

Your email address will not be published. Required fields are marked *