ਨਵੀਂ ਦਿੱਲੀ- ਦੇਸ਼ ਵਿਚ ਲਗਾਤਾਰ 80 ਦਿਨਾਂ ਤੋਂ ਕੋਰੋਨਾ ਦੇ ਨਵੇਂ ਮਰੀਜ਼ਾਂ ਦਾ ਅੰਕੜਾ 50 ਹਜ਼ਾਰ ਤੋਂ ਘੱਟ ਹੈ। ਬੁੱਧਵਾਰ ਸਵੇਰੇ ਸਿਹਤ ਮੰਤਰਾਲਾ ਵਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ 24 ਘੰਟਿਆਂ ਵਿਚ 27,176 ਨਵੇਂ ਮਾਮਲੇ ਸਾਹਮਣੇ ਆਏ ਹਨ। ਉਥੇ ਹੀ ਪਿਛਲੇ 24 ਘੰਟਿਆਂ ਦੌਰਾਨ 284 ਮਰੀਜ਼ਾਂ ਦੀ ਮੌਤ ਹੋਈ ਹੈ। ਇਸ ਸਮੇਂ ਦੌਰਾਨ 39,012 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਯਾਨੀ 11,120 ਐਕਟਿਵ ਕੇਸ ਘੱਟ ਹੋਏ ਹਨ।
ਪੜੋ ਹੋਰ ਖਬਰਾਂ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਮਾਮਲੇ ‘ਚ ਗੁਰਦਾਸ ਮਾਨ ਨੂੰ ਵੱਡੀ ਰਾਹਤ
ਕੇਰਲ ਵਿਚ ਵੀ ਘੱਟ ਰਿਹਾ ਅੰਕੜਾ
ਕੇਰਲ ਵਿਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੇ 15,876 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮਰੀਜ਼ਾਂ ਦੀ ਕੁੱਲ ਗਿਣਤੀ ਵਧ ਕੇ 44,06,365 ਹੋ ਗਈ। ਸੂਬੇ ਵਿਚ ਸਤੰਬਰ ਦੇ ਪਹਿਲੇ ਹਫਤੇ ਦੌਰਾਨ ਰੋਜ਼ਾਨਾ ਇਨਫੈਕਸ਼ਨ ਦੇ ਤਕਰੀਬਨ 30 ਹਜ਼ਾਰ ਜਾਂ ਉਸ ਤੋਂ ਵਧੇਰੇ ਮਾਮਲੇ ਸਾਹਮਣੇ ਆ ਰਹੇ ਸਨ। ਪਰ ਉਸ ਤੋਂ ਬਾਅਦ ਨਵੇਂ ਮਾਮਲਿਆਂ ਵਿਚ ਕਮੀ ਆਈ ਹੈ। ਬੀਤੇ 24 ਘੰਟਿਆਂ ਦੌਰਾਨ 129 ਮਰੀਜ਼ਾਂ ਦੀ ਮੌਤ ਹੋਈ ਹੈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ ਵਧ ਕੇ 22,779 ਹੋ ਗਈ ਹੈ।
ਪੜੋ ਹੋਰ ਖਬਰਾਂ: ਫੌਜੀਆਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਵਲੋਂ ਮਹੀਨਾਵਾਰ ਭੱਤੇ ‘ਚ 80 ਫੀਸਦੀ ਦਾ ਵਾਧਾ
ਦੱਸ ਦਈਏ ਕਿ ਕੋਰੋਨਾ ਮਹਾਮਾਰੀ ਦੀ ਸ਼ੁਰੁਆਤ ਤੋਂ ਲੈ ਕੇ ਹੁਣ ਤੱਕ ਕੁੱਲ ਤਿੰਨ ਕਰੋੜ 33 ਲੱਖ 16 ਹਜ਼ਾਰ ਲੋਕ ਇਨਫੈਕਟਿਡ ਹੋਏ ਹਨ। ਇਨ੍ਹਾਂ ਵਿਚੋਂ 4 ਲੱਖ 43 ਹਜ਼ਾਰ 497 ਲੋਕਾਂ ਦੀ ਮੌਤ ਹੋਈ ਹੈ। ਚੰਗੀ ਗੱਲ ਇਹ ਹੈ ਕਿ ਹੁਣ ਤੱਕ 3,25,22,000 ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿਚ ਕੋਰੋਨਾ ਐਕਟਿਵ ਕੇਸਾਂ ਦੀ ਗਿਣਤੀ 4 ਲੱਖ ਤੋਂ ਘੱਟ ਹੈ। ਕੁੱਲ 3,51,087 ਲੋਕਾਂ ਦਾ ਅਜੇ ਇਲਾਜ ਚੱਲ ਰਿਹਾ ਹੈ।



