ਝਾਰਖੰਡ ‘ਚ ਵਾਪਰਿਆ ਵੱਡਾ ਹਾਦਸਾ, ਜ਼ਿੰਦਾ ਸੜੇ 5 ਲੋਕ

ਰਾਮਗੜ੍ਹ: ਝਾਰਖੰਡ ਦੇ ਰਾਮਗੜ੍ਹ ਜ਼ਿਲੇ ਦੇ ਰਾਜਰੱਪਾ ਥਾਣਾ ਖੇਤਰ ਦੇ ਲਾਰੀ ਦੇ ਨੇੜੇ ਬੁੱਧਵਾਰ ਸਵੇਰੇ ਇਕ ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਦੋਵਾਂ…

ਰਾਮਗੜ੍ਹ: ਝਾਰਖੰਡ ਦੇ ਰਾਮਗੜ੍ਹ ਜ਼ਿਲੇ ਦੇ ਰਾਜਰੱਪਾ ਥਾਣਾ ਖੇਤਰ ਦੇ ਲਾਰੀ ਦੇ ਨੇੜੇ ਬੁੱਧਵਾਰ ਸਵੇਰੇ ਇਕ ਕਾਰ ਤੇ ਬੱਸ ਦੀ ਜ਼ਬਰਦਸਤ ਟੱਕਰ ਹੋ ਗਈ। ਦੋਵਾਂ ਵਾਹਨਾਂ ਵਿਚ ਟੱਕਰ ਤੋਂ ਬਾਅਦ ਅੱਗ ਲੱਗ ਗਈ, ਜਿਸ ਕਾਰਨ ਪੰਜ ਲੋਕਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ। ਸੜਕ ਹਾਦਸੇ ਵਿਚ ਬੱਸ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਹਾਲਾਂਕਿ ਬੱਸ ਦੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਹੈ।

ਪੜੋ ਹੋਰ ਖਬਰਾਂ: ਗਿੱਦੜਬਾਹਾ ਦੇ ਖੇਤਾਂ ‘ਚੋਂ ਮਿਲੀਆਂ ਮੁੰਡੇ-ਕੁੜੀ ਦੀਆਂ ਲਾਸ਼ਾਂ, ਪ੍ਰੇਮ ਸਬੰਧਾਂ ਦੇ ਚੱਲਦਿਆਂ ਨਿਗਲਿਆ ਜ਼ਹਿਰੀਲਾ ਪਦਾਰਥ

ਜਾਣਕਾਰੀ ਮੁਤਾਬਕ ਬੁੱਧਵਾਰ ਸਵੇਰੇ 8 ਵਜੇ ਦੇ ਨੇੜੇ ਬੱਸ ਧਨਬਾਦ ਤੋਂ ਰਾਂਚੀ ਜਾ ਰਹੀ ਸੀ। ਇਸੇ ਦੌਰਾਨ ਰਜਰੱਪਾ ਥਾਣਾ ਖੇਤਰ ਦੇ ਲਾਰੀ ਦੇ ਨੇੜੇ ਰਾਮਗੜ੍ਹ ਤੋਂ ਬੋਕਾਰੋ ਵੱਲ ਜਾ ਰਹੀ ਇਕ ਕਾਰ ਨਾਲ ਸਿੱਧੀ ਟੱਕਰ ਹੋ ਗਈ। ਚਸ਼ਮਦੀਦਾਂ ਦੀ ਮੰਨੀਏ ਤਾਂ ਟੱਕਰ ਤੋਂ ਤੁਰੰਤ ਬਾਅਦ ਦੋਵਾਂ ਵਾਹਨਾਂ ਵਿਚ ਅੱਗ ਲੱਗ ਗਈ। ਘਟਨਾ ਦੀ ਜਾਣਕਾਰੀ ਰਜਰੱਪਾ ਥਾਣਾ ਦੀ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਹਾਲਾਂਕਿ ਰਜਰੱਪਾ ਥਾਣਾ ਦੀ ਪੁਲਿਸ ਤੇ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਹਾਲਾਂਕਿ ਰਜਰੱਪਾ ਥਾਣਾ ਪੁਲਿਸ ਦੇ ਆਉਣ ਤੱਕ ਸਭ ਕੁਝ ਖਤਮ ਹੋ ਚੁੱਕਿਆ ਸੀ।

ਪੜੋ ਹੋਰ ਖਬਰਾਂ: ਅਭਿਨੇਤਰੀ ਨਾਲ ਬੰਦੂਕ ਦੀ ਨੋਕ ‘ਤੇ 7 ਲੱਖ ਦੀ ਲੁੱਟ, ਕਿਹਾ-‘ਡਰ ਸੀ ਕਿਤੇ ਜਬਰ-ਜ਼ਨਾਹ ਨਾ ਕਰ ਦੇਣ’

ਚਸ਼ਮਦੀਦਾਂ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕਾਰ ਦਾ ਦਰਵਾਜ਼ਾ ਨਹੀਂ ਖੁੱਲ ਸਕਿਆ। ਉਨ੍ਹਾਂ ਮੁਤਾਬਕ ਕਾਰ ਵਿਚ ਪੰਜ ਲੋਕ ਸਵਾਰ ਸਨ, ਜਿਨ੍ਹਾਂ ਦੀ ਜ਼ਿੰਦਾ ਸੜਨ ਕਾਰਨ ਮੌਤ ਹੋ ਗਈ ਹੈ। ਇਸ ਭਿਆਨਕ ਹਾਦਸੇ ਤੋਂ ਬਾਅਦ ਰਾਮਗੜ੍ਹ-ਬੋਕਾਰੋ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ ਹੈ। ਦੋਵਾਂ ਪਾਸਿਓਂ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹਨ।

ਪੜੋ ਹੋਰ ਖਬਰਾਂ: ਕਾਬੁਲ ‘ਚ ਭਾਰਤੀ ਕਾਰੋਬਾਰੀ ਅਗਵਾ, ਸੰਪਰਕ ‘ਚ ਭਾਰਤੀ ਵਿਦੇਸ਼ ਮੰਤਰਾਲਾ

Leave a Reply

Your email address will not be published. Required fields are marked *