ਮਸ਼ਹੂਰ ਬਾਲੀਵੁੱਡ ਅਦਾਕਾਰ ਤੇ ਕਾਂਗਰਸੀ ਨੇਤਾ ਰਾਜ ਬੱਬਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ- ਮਸ਼ਹੂਰ ਬਾਲੀਵੁੱਡ ਅਤੇ ਪਾਲੀਵੁੱਡ ਅਭਿਨੇਤਾ ਅਤੇ ਕਾਂਗਰਸੀ ਨੇਤਾ ਰਾਜ ਬੱਬਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਫਿਲਮ ਡਾਇਰੈਕਟਰ ਕੇਸੀ ਬਕਾਡੀਆ…

ਅੰਮ੍ਰਿਤਸਰ- ਮਸ਼ਹੂਰ ਬਾਲੀਵੁੱਡ ਅਤੇ ਪਾਲੀਵੁੱਡ ਅਭਿਨੇਤਾ ਅਤੇ ਕਾਂਗਰਸੀ ਨੇਤਾ ਰਾਜ ਬੱਬਰ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਫਿਲਮ ਡਾਇਰੈਕਟਰ ਕੇਸੀ ਬਕਾਡੀਆ ਦੇ ਨਾਲ ਫਿਲਮ ਟ੍ਰੇਲਰ ਰਿਲੀਜ਼ ਕਰਵਾਉਣ ਆਏ ਰਾਜ ਬੱਬਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਤੇ ਇਲਾਹੀ ਬਾਣੀ ਦਾ ਆਨੰਦ ਮਾਣਿਆ।

ਪੜੋ ਹੋਰ ਖਬਰਾਂ: ਝਾਰਖੰਡ ‘ਚ ਵਾਪਰਿਆ ਵੱਡਾ ਹਾਦਸਾ, ਜ਼ਿੰਦਾ ਸੜੇ 5 ਲੋਕ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਬੱਬਰ ਨੇ ਕਿਹਾ ਕਿ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਅੱਜ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੈਂ ਫਿਲਮ ਡਾਇਰੈਕਟਰ ਕੇਸੀ ਬਕਾਡਿਆ ਨਾਲ ਫਿਲਮ ਦਾ ਟ੍ਰੇਲਰ ਰਿਲੀਜ਼ ਕਰਨ ਲਈ ਪਹੁੰਚਿਆਂ ਹਾਂ। ਇਸ ਦੌਰਾਨ ਉਨ੍ਹਾਂ ਨੇ ਕਿਸਾਨੀ ਮੁੱਦੇ ਉੱਤੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਦੇਸ਼ ਦੇ ਅੰਨਦਾਤਾ ਦੀ ਇੱਜ਼ਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਦੇ ਸ਼ਾਂਤਮਈ ਅੰਦੋਲਨ ਉੱਤੇ ਬਲ ਨਾਲ ਜਬਰ ਕਰਨਾ ਮੰਦਭਾਗਾ ਹੈ।

ਪੜੋ ਹੋਰ ਖਬਰਾਂ: ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਚੁੱਕੇ ਵੱਡੇ ਸਵਾਲ, ਕੀਤੀ ਪ੍ਰੈੱਸ ਕਾਨਫਰੰਸ

Leave a Reply

Your email address will not be published. Required fields are marked *