ਭੈਣ ਦੀ ‘Love Marriage’ ਤੋਂ 2 ਸਾਲ ਬਾਅਦ ਸਾਲੇ ਨੇ ਕੁਹਾੜੇ ਨਾਲ ਵੱਢਿਆ ਜੀਜਾ

ਰੂਪਨਗਰ- ਜ਼ਿਲ੍ਹਾ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਵਿੱਚ ਪ੍ਰੇਮ ਵਿਆਹ ਨੂੰ ਲੈ ਕੇ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਲਵ ਮੈਰਿਜ ਕਰਵਾਉਣ ਦੇ ਦੋ…

ਰੂਪਨਗਰ- ਜ਼ਿਲ੍ਹਾ ਰੂਪਨਗਰ ਦੇ ਸ੍ਰੀ ਚਮਕੌਰ ਸਾਹਿਬ ਵਿੱਚ ਪ੍ਰੇਮ ਵਿਆਹ ਨੂੰ ਲੈ ਕੇ ਇਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇਥੇ ਲਵ ਮੈਰਿਜ ਕਰਵਾਉਣ ਦੇ ਦੋ ਸਾਲ ਬਾਅਦ ਨੌਜਵਾਨ ਦਾ ਉਸ ਦੇ ਹੀ ਸਾਲੇ ਵੱਲੋਂ ਕੁਹਾੜੇ ਨਾਲ ਗਰਦਨ ਵੱਢ ਕੇ ਕਤਲ ਕਰ ਦਿੱਤਾ ਗਿਆ। ਸਾਲੇ ਵੱਲੋਂ ਆਪਣੇ ਜੀਜੇ ਦੇ ਘਰ ਵਿੱਚ ਹੀ ਪਹੁੰਚ ਕੇ ਇਸ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਕਤਲ ਹੋਏ ਨੌਜਵਾਨ ਦਾ ਨਾਮ ਲਖਵੀਰ ਦਾਸ (35) ਵਾਸੀ ਮਾਲੇਵਾਲ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। 

ਪੜੋ ਹੋਰ ਖਬਰਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣ ਪਹੁੰਚੇ ਹਰਿਆਣਾ ਦੇ CM ਮਨੋਹਰ ਲਾਲ ਖੱਟੜ

ਇਹ ਮਾਮਲਾ ਜ਼ਿਲ੍ਹਾ ਰੂਪਨਗਰ ਦੇ ਹਲਕਾ ਸ੍ਰੀ ਚਮਕੌਰ ਸਾਹਿਬ ਅਧੀਨ ਪੈਂਦੇ ਪਿੰਡ ਮਾਲੇਵਾਲ ਦਾ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਸ੍ਰੀ ਚਮਕੌਰ ਸਾਹਿਬ ਦੀ ਪੁਲਸ ਨੇ ਮਾਮਲੇ ਦੇ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲਖਵੀਰ ਸਿੰਘ ਉਰਫ਼ ਲੱਖੀ ਅਤੇ ਦੋ ਨਾਮਾਲੂਮ ਵਿਅਕਤੀਆਂ ਖ਼ਿਲਾਫ਼ ਐੱਫ. ਆਈ. ਆਰ. ਨੰਬਰ 100 ਧਾਰਾ 302, 34 – ਆਈ. ਪੀ. ਸੀ. ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਪੜੋ ਹੋਰ ਖਬਰਾ: BOSS ਨੇ ਨਹੀਂ ਦਿੱਤੀ ਸੈਲਰੀ ਤਾਂ ਭੜਕ ਗਿਆ ਕਰਮਚਾਰੀ, JCB ਨਾਲ ਮਚਾ ਦਿੱਤੀ ‘ਤਬਾਹੀ’ (ਵੀਡੀਓ)

Leave a Reply

Your email address will not be published. Required fields are marked *