ਪੰਜਾਬ ਮੁੱਖ ਮੰਤਰੀ ਦੀ ਕੈਬਨਿਟ ਨਾਲ ਮੀਟਿੰਗ ਅੱਜ, ਅਹਿਮ ਮੁੱਦਿਆਂ ‘ਤੇ ਹੋਵੇਗਾ ਵਿਚਾਰ-ਵਟਾਂਦਰਾ

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ੁੱਕਰਵਾਰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਮੀਟਿੰਗ ਦੌਰਾਨ…

ਚੰਡੀਗੜ੍ਹ : ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਹ ਮੀਟਿੰਗ ਸ਼ੁੱਕਰਵਾਰ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਮੀਟਿੰਗ ਦੌਰਾਨ ਕਈ ਅਹਿਮ-ਮੁੱਦਿਆਂ ‘ਤੇ ਵਿਚਾਰ-ਵਟਾਂਦਰੇ ਦੇ ਨਾਲ ਅਹਿਮ ਫ਼ੈਸਲੇ ਵੀ ਲਏ ਜਾ ਸਕਦੇ ਹਨ।

ਪੜੋ ਹੋਰ ਖਬਰਾਂ: ਪਾਕਿ PM ਇਮਰਾਨ ਖਾਨ ਨਾਲ ਸ਼ਾਹਰੁਖ ਖਾਨ ਦੀ ਤਸਵੀਰ ਵਾਇਰਲ, ਬਾਈਕਾਟ ਦੀ ਉੱਠੀ ਮੰਗ

ਇਸ ਮੀਟਿੰਗ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਾਰੇ ਵੀ ਫ਼ੈਸਲਾ ਆਉਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕੇ ਸੂਬੇ ਦੇ ਵੱਖ-ਵੱਖ ਵਿਭਾਗਾਂ ‘ਚ ਕੰਮ ਕਰਦੇ ਹਜ਼ਾਰਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨਵੇਂ ਬਿੱਲਾਂ ਨੂੰ ਵੀ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਮੀਟਿੰਗ ‘ਚ ‘ਦਿ ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜ਼ੇਸ਼ਨ ਆਫ ਕੰਟਰੈਕਚੁਅਲ ਐਂਪਲਾਈਜ਼’ ਬਿੱਲ ਵੀ ਲਿਆਂਦਾ ਜਾ ਸਕਦਾ ਹੈ।

ਪੜੋ ਹੋਰ ਖਬਰਾਂ: ਦਿੱਲੀ ‘ਚ ਰੋਸ ਮਾਰਚ ਕੱਢ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੁਖਬੀਰ ਸਿੰਘ ਬਾਦਲ ਸਣੇ 14 ਆਗੂ ਗ੍ਰਿਫਤਾਰ

Leave a Reply

Your email address will not be published. Required fields are marked *