ਚੰਡੀਗੜ੍ਹ: ਹਰਿਆਣਾ ਸਰਕਾਰ ਵਲੋਂ ਸੂਬੇ ਵਿਚ ਰਸਤੇ ਖੋਲਣ ਨੂੰ ਲੈ ਕੇ ਉੱਚ ਪੱਧਰੀ ਕਮੇਟੀ ਦੇ ਗਠਨ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਨੂੰ ਗੱਲਬਾਦ ਦਾ ਸੱਦਾ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਸੰਯੁਕਤ ਕਿਸਾਨ ਮੋਰਚੇ ਤੇ ਹਰਿਆਣਾ ਸਰਕਾਰ ਦੀ ਉੱਚ ਪੱਧਰੀ ਕਮੇਟੀ ਵਿਚਾਲੇ 19 ਸਤੰਬਰ ਨੂੰ ਗੱਲਬਾਤ ਹੋਵੇਗੀ।
ਪੜੋ ਹੋਰ ਖਬਰਾਂ: ਅੱਜ ਵਿਧਾਇਕਾਂ ਕੋਲ CM ਚੁਣਨ ਦਾ ਮੌਕਾ: ਮੁਹੰਮਦ ਮੁਸਤਫਾ
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਲੋਂ ਆਵਾਜਾਈ ਵਿਚ ਆ ਰਹੀਆਂ ਦਿੱਕਤਾਂ ਦੇ ਚੱਲਦਿਆਂ ਰਸਤੇ ਖੋਲਣ ਨੂੰ ਲੈ ਕੇ ਕਦਮ ਚੁੱਕਣ ਦੇ ਹੁਕਮ ਜਾਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਹਰਿਆਣਾ ਸਰਕਾਰ ਨੇ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਸੀ। ਹਰਿਆਣਾ ਸਰਕਾਰ ਦੀ ਇਸ ਕਮੇਟੀ ਦੀ ਕਿਸਾਨਾਂ ਨਾਲ ਮੀਟਿੰਗ ਐਤਵਾਰ ਨੂੰ ਮੂਰਥਲ ਯੂਨੀਵਰਸਿਟੀ ਵਿਚ ਹੋਵੇਗੀ। ਹਰਿਆਣਾ ਸਰਕਾਰ ਵਲੋਂ ਕਿਸਾਨਾਂ ਨੂੰ ਗੱਲਬਾਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਸੰਯੁਕਤ ਕਿਸਾਨ ਮੋਰਚਾ ਸਣੇ 43 ਕਿਸਾਨ ਆਗੂਆਂ ਨੂੰ ਸੱਦਾ ਭੇਜਿਆ ਗਿਆ ਹੈ ਪਰ ਕਿਸਾਨ ਨੇਤਾ ਰਾਕੇਸ਼ ਟਿਕੈਤ ਦਾ ਨਾਂ ਇਸ ਲਿਸਟ ਵਿਚ ਸ਼ਾਮਲ ਨਹੀਂ ਹੈ।
ਪੜੋ ਹੋਰ ਖਬਰਾਂ: ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 35 ਹਜ਼ਾਰ ਤੋਂ ਵਧੇਰੇ ਮਾਮਲੇ



