ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਸੂਬੇ ਵਿਚ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਹਰੀਸ਼ ਚੌਧਰੀ ਤੇ ਅਜੇ ਮਕਾਨ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਲਈ ਚੰਡੀਗੜ੍ਹ ਪਹੁੰਚ ਗਏ। ਇਹ ਦੋਵੇਂ ਨੇਤਾ ਆਬਜ਼ਰਵਰ ਦੇ ਤੌਰ ਉੱਤੇ ਮੀਟਿੰਗ ਵਿਚ ਸ਼ਾਮਲ ਹੋਣਗੇ। ਦੱਸ ਦੀਏ ਕਿ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ ਅੱਜ ਸ਼ਾਮ ਪੰਜ ਵਜੇ ਹੋਣ ਵਾਲੀ ਹੈ।
ਪੜੋ ਹੋਰ ਖਬਰਾਂ: ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 35 ਹਜ਼ਾਰ ਤੋਂ ਵਧੇਰੇ ਮਾਮਲੇ
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ 40 ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਸ਼ਨਿਚਰਵਾਰ ਨੂੰ ਸ਼ਾਮ ਪੰਜ ਵਜੇ ਸੱਦ ਲਈ ਗਈ ਹੈ। ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦੇਰ ਰਾਤ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਕੁਝ ਵਿਧਾਇਕਾਂ ਨੇ ਵਿਧਾਇਕ ਦਲ ਦੀ ਮੀਟਿੰਗ ਸੱਦਣ ਦੀ ਮੰਗ ਕੀਤੀ ਸੀ। ਇਹ ਬੈਠਕ ਸ਼ਨਿਚਰਵਾਰ ਸ਼ਾਮ ਨੂੰ ਪੰਜਾਬ ਕਾਂਗਰਸ ਭਵਨ ਵਿਚ ਕੀਤੀ ਜਾਵੇਗੀ। ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਤੇ ਹਰੀਸ਼ ਰਾਏ ਚੌਧਰੀ ਆਬਜ਼ਰਵਰ ਵਜੋਂ ਇਸ ਬੈਠਕ ਵਿਚ ਮੌਜੂਦ ਰਹਿਣਗੇ।
ਪੜੋ ਹੋਰ ਖਬਰਾਂ: 19 ਸਤੰਬਰ ਨੂੰ ਹੋਵੇਗੀ ਰਸਤਾ ਖੋਲਣ ਨੂੰ ਲੈ ਕੇ SKM ਤੇ ਹਰਿਆਣਾ ਉੱਚ ਪੱਧਰੀ ਕਮੇਟੀ ਵਿਚਾਲੇ ਮੀਟਿੰਗ



