ਚੰਡੀਗੜ੍ਹ: ਪੰਜਾਬ ਕਾਂਗਰਸ ਕਲੇਸ਼ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਬੇ ਵਿਚ ਸਿਆਸੀ ਭੂਚਾਲ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਮਿਲੀ ਹੈ ਕਿ ਜੇਕਰ ਅੱਜ ਪੰਜਾਬ ਕਾਂਗਰਸ ਕਲੇਸ਼ ਖਤਮ ਨਹੀਂ ਹੁੰਦਾ ਤਾਂ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਸਤੀਫਾ ਦੇ ਸਕਦੇ ਨੇ।
ਪੜੋ ਹੋਰ ਖਬਰਾਂ: ਪਿਛਲੇ 24 ਘੰਟਿਆਂ ‘ਚ ਦੇਸ਼ ‘ਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ 35 ਹਜ਼ਾਰ ਤੋਂ ਵਧੇਰੇ ਮਾਮਲੇ
ਦੱਸ ਦਈਏ ਕਿ ਅੱਜ ਸ਼ਾਮ ਪੰਜ ਵਜੇ ਪੰਜਾਬ ਵਜਾਰਤ ਦੀ ਅਹਿਮ ਮੀਟਿੰਗ ਹੋਣ ਵਾਲੀ ਹੈ। ਇਸ ਦੌਰਾਨ ਸੀਐੱਮ ਚਿਹਰੇ ਨੂੰ ਲੈ ਕੇ ਵੱਡਾ ਐਲਾਨ ਹੋ ਸਕਦਾ ਹੈ। ਇਸ ਮੀਟਿੰਗ ਲਈ ਅਜੇ ਮਕਾਨ ਤੇ ਹਰੀਸ਼ ਚੌਧਰੀ ਪੰਜਾਬ ਪਹੁੰਚ ਗਏ ਹਨ। ਉੱਧਰ ਕਾਂਗਰਸ ਪੰਜਾਬ ਭਵਨ ਦੇ ਬਾਹਰ ਵੀ ਸਿਆਸੀ ਹਲਚਲ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ।
ਪੜੋ ਹੋਰ ਖਬਰਾਂ: 19 ਸਤੰਬਰ ਨੂੰ ਹੋਵੇਗੀ ਰਸਤਾ ਖੋਲਣ ਨੂੰ ਲੈ ਕੇ SKM ਤੇ ਹਰਿਆਣਾ ਉੱਚ ਪੱਧਰੀ ਕਮੇਟੀ ਵਿਚਾਲੇ ਮੀਟਿੰਗ
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ 40 ਵਿਧਾਇਕਾਂ ਵੱਲੋਂ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਤੋਂ ਬਾਅਦ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਸ਼ਨਿਚਰਵਾਰ ਨੂੰ ਸ਼ਾਮ ਪੰਜ ਵਜੇ ਸੱਦ ਲਈ ਗਈ ਹੈ। ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦੇਰ ਰਾਤ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ।
ਪੜੋ ਹੋਰ ਖਬਰਾਂ: ਹਰੀਸ਼ ਚੌਧਰੀ ਤੇ ਅਜੇ ਮਕਾਨ ਪਹੁੰਚੇ ਪੰਜਾਬ, ਸ਼ਾਮ 5 ਵਜੇ ਹੋਵੇਗੀ ਪੰਜਾਬ ਕਾਂਗਰਸ ਦੀ ਅਹਿਮ ਮੀਟਿੰਗ



