ਚੰਡੀਗੜ੍ਹ: ਪੰਜਾਬ ਸਿਆਸਤ ਲਈ ਅੱਜ ਬਹੁਤ ਵੱਡਾ ਦਿਨ ਹੈ। ਇਕ ਪਾਸੇ ਜਿਥੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਉੱਥੇ ਹੀ ਪੰਜਾਬ ਕਾਂਗਰਸ ਭਵਨ ਵਿਚ ਕਾਂਗਰਸ ਸੀਐੱਲਪੀ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮੀਟਿੰਗ ਕਈ ਸੀਨੀਅਰ ਕਾਂਗਰਸੀ ਮੰਤਰੀਆਂ ਦੇ ਨਾਲ-ਨਾਲ ਨਵਜੋਤ ਸਿੰਘ ਸਿੱਧੂ ਤੇ ਹਰੀਸ਼ ਰਾਵਤ ਵੀ ਮੌਜੂਦ ਹਨ। ਇਸ ਮੀਟਿੰਗ ਵਿਚ ਅਗਲੇ ਮੁੱਖ ਮੰਤਰੀ ਬਾਰੇ ਐਲਾਨ ਹੋ ਸਕਦਾ ਹੈ। ਪਰ ਇਸ ਦੌਰਾਨ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਕੌਣ ਹੋਵੇਗਾ ਪੰਜਾਬ ਦਾ ਨਵਾਂ ‘ਕੈਪਟਨ’।
ਪੜੋ ਹੋਰ ਖਬਰਾਂ: ਦੀਪ ਸਿੱਧੂ ਦੇ ਬਿਆਨਾਂ ਕਾਰਨ ਕਿਸਾਨ ਜਥੇਬੰਦੀਆਂ ‘ਚ ਰੋਸ, ਕੀਤੀ ਮੁਆਫੀ ਦੀ ਮੰਗ
ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀਆਂ ਖਬਰਾਂ ਵਿਚਾਲੇ ਕਿਆਸ ਲਾਏ ਜਾ ਰਹੇ ਸਨ ਕਿ ਸੀਐੱਲਪੀ ਦੀ ਮੀਟਿੰਗ ਵਿਚ ਪ੍ਰਤਾਪ ਸਿੰਘ ਬਾਜਵਾ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਜਾਂ ਲਾਲ ਸਿੰਘ ਦਾ ਨਾਂ ਸਭ ਤੋਂ ਅੱਗੇ ਲਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਇਸ ਮੀਟਿੰਗ ਵਿਚ ਨਹੀਂ ਪਹੁੰਚੇ ਹਨ। ਇਸ ਤੋਂ ਪਹਿਲਾਂ ਜਾਣਕਾਰੀ ਮਿਲੀ ਸੀ ਕਿ ਉਹ ਇਸ ਮੀਟਿੰਗ ਦਾ ਹਿੱਸਾ ਰਹਿਣਗੇ। ਇਸ ਤੋਂ ਪਹਿਲਾਂ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਦੇਰ ਰਾਤ ਇਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਕੁਝ ਵਿਧਾਇਕਾਂ ਨੇ ਵਿਧਾਇਕ ਦਲ ਦੀ ਮੀਟਿੰਗ ਸੱਦਣ ਦੀ ਮੰਗ ਕੀਤੀ ਸੀ। ਇਹ ਬੈਠਕ ਸ਼ਨਿਚਰਵਾਰ ਸ਼ਾਮ ਨੂੰ ਪੰਜਾਬ ਕਾਂਗਰਸ ਭਵਨ ਵਿਚ ਕੀਤੀ ਜਾਵੇਗੀ। ਪਾਰਟੀ ਦੇ ਸੀਨੀਅਰ ਆਗੂ ਅਜੇ ਮਾਕਨ ਤੇ ਹਰੀਸ਼ ਰਾਏ ਚੌਧਰੀ ਆਬਜ਼ਰਵਰ ਵਜੋਂ ਇਸ ਬੈਠਕ ’ਚ ਮੌਜੂਦ ਰਹਿਣਗੇ।
ਪੜੋ ਹੋਰ ਖਬਰਾਂ: Breaking News: ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਪੰਜਾਬ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ
ਇਸ ਮੀਟਿੰਗ ਨੂੰ ਪੰਜਾਬ ਮੁੱਖ ਮੰਤਰੀ ਨੇ ਆਪਣੀ ਬੇਇੱਜ਼ਤੀ ਸਮਝਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਦੌਰਾਨ ਉਨ੍ਹਾਂ ਸਾਫ ਤੌਰ ਉੱਤੇ ਕਿਹਾ ਕਿ ਇਸ ਤਰ੍ਹਾਂ ਵਾਰ-ਵਾਰ ਮੀਟਿੰਗ ਸੱਦ ਕੇ ਉਨ੍ਹਾਂ ਨੂੰ ਹਿਊਮਿਲੀਏਟ ਕੀਤਾ ਜਾ ਰਿਹਾ ਹੈ। ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। ਭਵਿੱਖ ਵਿਚ ਉਨ੍ਹਾਂ ਕੋਲ ਕਈ ਆਪਸ਼ਨ ਹਨ।
ਪੜੋ ਹੋਰ ਖਬਰਾਂ: ਅਸਤੀਫੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ, ਕਿਹਾ-‘ਜਿਸ ‘ਤੇ ਭਰੋਸਾ ਉਸ ਨੂੰ ਬਣਾ ਦਿਓ CM’



