ਪੰਜਾਬ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਦਿੱਲੀ ‘ਚ ਮੰਥਨ, ਰਾਹੁਲ ਗਾਂਧੀ ਦੇ ਘਰ ਮੀਟਿੰਗ ਜਾਰੀ

ਨਵੀਂ ਦਿੱਲੀ: ਪੰਜਾਬ ਮੁੱਖ ਮੰਤਰੀ ਨੂੰ ਲੈ ਕੇ ਦਿੱਲੀ ਵਿਚ ਕਾਂਗਰਸ ਹਾਈ ਕਮਾਨ ਵਲੋਂ ਮੰਥਨ ਅਜੇ ਵੀ ਜਾਰੀ ਹੈ। ਇਸ ਵੇਲੇ ਖਬਰ ਸਾਹਮਣੇ ਆ ਰਹੀ…

ਨਵੀਂ ਦਿੱਲੀ: ਪੰਜਾਬ ਮੁੱਖ ਮੰਤਰੀ ਨੂੰ ਲੈ ਕੇ ਦਿੱਲੀ ਵਿਚ ਕਾਂਗਰਸ ਹਾਈ ਕਮਾਨ ਵਲੋਂ ਮੰਥਨ ਅਜੇ ਵੀ ਜਾਰੀ ਹੈ। ਇਸ ਵੇਲੇ ਖਬਰ ਸਾਹਮਣੇ ਆ ਰਹੀ ਹੈ ਕਿ ਦਿੱਲੀ ਵਿਚ ਰਾਹੁਲ ਗਾਂਧੀ ਦੇ ਘਰ ਵਿਚ ਪੰਜਾਬ ਦੇ ਨਵੇਂ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਮੀਟਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਅੰਬਿਕਾ ਸੋਨੀ ਵੀ ਮੀਟਿੰਗ ਵਿਚ ਮੌਜੂਦ ਹਨ। ਮਿਲੀ ਜਾਣਕਾਰੀ ਮੁਤਾਬਕ ਕਿਸੇ ਵੀ ਵੇਲੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਕੀਤਾ ਜਾ ਸਕਦਾ ਹੈ।

ਪੜੋ ਹੋਰ ਖਬਰਾਂ: ਚੀਨ ‘ਚ ਵਾਪਰਿਆ ਵੱਡਾ ਹਾਦਸਾ, ਕਿਸ਼ਤੀ ਪਲਟਣ ਕਾਰਨ 8 ਲੋਕਾਂ ਦੀ ਮੌਤ ਤੇ 7 ਲਾਪਤਾ

ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਅੰਬਿਕਾ ਸੋਨੀ ਨੇ ਕਿਹਾ ਕਿ ਉਹ ਕਿਸੇ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਦੇਖਣਾ ਚਾਹੁੰਦੇ ਹਨ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਜਲਦੀ ਹੀ ਇਸ ਦਾ ਐਲਾਨ ਹੋ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਮੁੱਖ ਮੰਤਰੀ ਲਈ ਸਿੱਖ ਚਿਹਰੇ ਦੀ ਭਾਲ ਹੈ ਤੇ ਦੋ ਡਿਪਟੀ ਸੀਐੱਮ ਚਿਹਰਿਆਂ ਉੱਤੇ ਵੀ ਚਰਚਾ ਜਾਰੀ ਹੈ। ਉਥੇ ਦੂਜੇ ਪਾਸੇ ਸੁਖਜਿੰਦਰ ਰੰਧਾਵਾ, ਸੁਨੀਲ ਜਾਖੜ ਦੇ ਘਰਾਂ ਦੇ ਬਾਹਰ ਭਾਰੀ ਹਲਚਲ ਦੇਖਣ ਨੂੰ ਮਿਲ ਰਹੀ ਹੈ।

ਪੜੋ ਹੋਰ ਖਬਰਾਂ: PM ਮੋਦੀ ਨੂੰ ਮਿਲੇ ਤੋਹਫਿਆਂ ਦੀ ਹੋਵੇਗੀ ਨਿਲਾਮੀ, ਖੁਦ ਪ੍ਰਧਾਨ ਮੰਤਰੀ ਨੇ ਕੀਤੀ ਅਪੀਲ

Leave a Reply

Your email address will not be published. Required fields are marked *