ਚੰਡੀਗੜ੍ਹ: ਪੰਜਾਬ ਕਾਂਗਰਸ ਵਿਚ ਬੀਤੇ ਲੰਬੇ ਸਮੇਂ ਤੋਂ ਚੱਲਦੇ ਆ ਰਹੇ ਕਲੇਸ਼ ਤੋਂ ਬਾਅਦ ਬੀਤੇ ਦਿਨ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਸੂਤਰਾਂ ਦੇ ਹਵਾਲੇ ਤੋਂ ਖਬਰ ਸਾਹਮਣੇ ਆਈ ਹੈ ਕਿ ਅੱਜ ਕਾਂਗਰਸ ਹਾਈ ਕਮਾਨ ਵਲੋਂ ਸੁਖਜਿੰਦਰ ਰੰਧਾਵਾ ਦੇ ਨਾਂ ਨੂੰ ਪੰਜਾਬ ਮੁੱਖ ਮੰਤਰੀ ਵਜੋਂ ਸਹਿਮਤੀ ਦੇ ਦਿੱਤੀ ਗਈ ਹੈ। ਸੁਖਜਿੰਦਰ ਰੰਧਾਵਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਵਧਾਈ ਦੇਣ ਵਾਲੇ ਲੋਕਾਂ ਦੀ ਗਿਣਤੀ ਵਧਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਸ ਦਾ ਰਸਮੀ ਐਲਾਨ ਕਿਸੇ ਵੀ ਵੇਲੇ ਕੀਤਾ ਜਾ ਸਕਦਾ ਹੈ।
ਪੜੋ ਹੋਰ ਖਬਰਾਂ: ਪੰਜਾਬ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਦਿੱਲੀ ‘ਚ ਮੰਥਨ, ਰਾਹੁਲ ਗਾਂਧੀ ਦੇ ਘਰ ਮੀਟਿੰਗ ਜਾਰੀ
ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਨਿੱਜੀ ਹੋਟਲ ਵਿਚ ਹੋਈ ਮੀਟਿੰਗ ਵਿਚ ਇਸ ਸਬੰਧੀ ਵੋਟਿੰਗ ਵੀ ਕੀਤੀ ਗਈ ਸੀ। ਇਸ ਤੋਂ ਬਾਅਦ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਉੱਤੇ ਸਹਿਮਤੀ ਬਣਾਈ ਗਈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪੰਜਾਬ ਮੁੱਖ ਮੰਤਰੀ ਲਈ ਸੁਨੀਲ ਜਾਖੜ ਤੇ ਪ੍ਰਤਾਪ ਸਿੰਘ ਬਾਜਵਾ ਦੇ ਨਾਵਾਂ ਦੀਆਂ ਚਰਚਾਵਾਂ ਸਨ। ਇਸ ਦੌਰਾਨ ਇਹ ਵੀ ਜਾਣਕਾਰੀ ਮਿਲੀ ਹੈ ਕਿ ਪੰਜਾਬ ਲਈ ਦੋ ਡਿਪਟੀ ਸੀਐੱਮ ਲਾਏ ਜਾਣਗੇ, ਜਿਨ੍ਹਾਂ ਵਿਚ ਅਰੁਣਾ ਚੌਧਰੀ ਤੇ ਭਾਰਤ ਭੂਸ਼ਣ ਆਸ਼ੂ ਦਾ ਨਾਂ ਵੀ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਲਈ ਰਾਜਭਵਨ ਤੋਂ ਸਮਾਂ ਵੀ ਮੰਗਿਆ ਗਿਆ ਹੈ।
ਪੜੋ ਹੋਰ ਖਬਰਾਂ: ਬਟਾਲਾ ਪੁਲਿਸ ਦੇ ASI ਘਰ ਚੋਰੀ, ਖੁਦ ਲਾ ਰਿਹੈ ਪੁਲਿਸ ਨੂੰ ਇਨਸਾਫ ਦੀ ਗੁਹਾਰ
ਮਿਲੀ ਜਾਣਕਾਰੀ ਮੁਤਾਬਕ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਹਲਚਲ ਤੇਜ਼ ਹੋ ਗਈ ਹੈ। ਇਸ ਦੌਰਾਨ ਕਈ ਵੱਡੇ ਆਗੂ ਤੇ ਰੰਧਾਵਾ ਹਿਮਾਇਤੀ ਲੋਕ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚ ਗਏ ਹਨ।



